Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

0
104


Gagandeep Randhawa DM Case : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦਾ ਮਾਮਲਾ ਸੂਬੇ ‘ਚ ਗਰਮਾਇਆ ਹੋਇਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਾਡੇ ਕੋਲ ਭ੍ਰਿਸ਼ਟਾਚਾਰ ਲਈ ਜ਼ੀਰੋ ਟਾਲਰੈਂਸ ਹੈ ਅਤੇ ਇਹ ਸਾਡਾ ਪਹਿਲਾ ਮਾਮਲਾ ਨਹੀਂ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਪਾਰਟੀ ਪਹਿਲਾਂ ਵੀ ਅਜਿਹੀ ਕਾਰਵਾਈ ਕਰ ਚੁੱਕੀ ਹੈ। ਇਸ ਲਈ ਜੇਕਰ ਕੋਈ ਕੁਝ ਗਲਤ ਕਰਦਾ ਹੈ ਅਤੇ ਕਿਸੇ ਨੂੰ ਆਪਣੀ ਜਾਨ ਲੈਣ ਲਈ ਮਜਬੂਰ ਕਰਦਾ ਹੈ ਤਾਂ ਇਹ ਜਾਂਚ ਦਾ ਵਿਸ਼ਾ ਹੈ ਪਰ ਭਾਵੇਂ ਇਹ ਸਾਡਾ ਮੰਤਰੀ ਹੋਵੇ ਜਾਂ ਕੋਈ ਹੋਰ, ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

 ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈਕੇ ਵਿਰੋਧੀਆਂ ਵੱਲੋਂ ਪ੍ਰਦਰਸ਼ਨ

ਮੰਤਰੀ ਲਾਲਜੀਤ ਸਿੰਘ ‘ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਉਨ੍ਹਾਂ ਆਪਣੇ ਕੈਬਨਿਟ ਰੈਂਕ ਤੋਂ ਅਸਤੀਫ਼ਾ ਦੇ ਦਿੱਤਾ। ਲਾਲਜੀਤ ਭੁੱਲਰ ‘ਤੇ ਕਾਰਵਾਈ ਕਰਵਾਉਣ ਨੂੰ ਲੈਕੇ ਵਿਰੋਧੀ ਇਕੱਜੁੱਟ ਨਜ਼ਰ ਆਏ। ਬੇਸ਼ੱਕ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਸਣੇ ਪੀਏ ਦਿਲਬਾਗ ਸਿੰਘ ‘ਤੇ ਪਰਚਾ ਦਰਜ ਹੋ ਚੁੱਕਿਆ ਪਰ ਵਿਰੋਧੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।

ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਸਬੰਧ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਸੈਕਟਰ 3 ਦੇ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਜਦੋਂ ਵਿਰੋਧੀ ਧਿਰਾਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਰਹੀਆਂ ਸਨ ਅਤੇ ਚੰਡੀਗੜ੍ਹ ਪੁਲਸ ਵਲੋਂ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕਿਆ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਅੱਗੇ ਵੱਧਣ ਲਈ ਬੈਰੀਕੇਡ ਤੋੜ ਦਿੱਤੇ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਹਨ।

ਮਾਮਲੇ ਦੀ ਸੀਬੀਆਈ ਜਾਂਚ ਹੋਏ: ਸੁਨੀਲ ਜਾਖੜ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ “ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਲੋਕ ਇਸ ਸਰਕਾਰ ‘ਤੇ ਭਰੋਸਾ ਨਹੀਂ ਕਰਦੇ। ਵਿਰੋਧੀ ਧਿਰ ਇਸ ਘਟਨਾ ‘ਤੇ ਜਨਤਾ ਦੀ ਆਵਾਜ਼ ਲਈ ਇੱਕਜੁੱਟ ਹੋ ਗਈ ਹੈ। ਇਹ ਭਗਵੰਤ ਮਾਨ ਸਰਕਾਰ ਲਈ ਇੱਕ ਸੁਨੇਹਾ ਹੈ… ਮੈਂ ਇਸਨੂੰ ਕਤਲ ਕਹਾਂਗਾ; ਇਹ ਖੁਦਕੁਸ਼ੀ ਨਹੀਂ ਹੈ। ਇਹ ਮੰਤਰੀਆਂ ਦੀ ਕੈਬਨਿਟ ਨਹੀਂ ਹੈ, ਸਗੋਂ ਭਗਵੰਤ ਮਾਨ ਦੇ ਮੰਤਰੀਆਂ ਦਾ ਇੱਕ ਗਿਰੋਹ ਹੈ ਅਤੇ ਨੇਤਾ ਅਰਵਿੰਦ ਕੇਜਰੀਵਾਲ ਹਨ…”

ਹੋਰ ਪੜ੍ਹੋ



News Source link