Good News For Unmarried Women: ਅਣਵਿਆਹੀਆਂ ਔਰਤਾਂ ਲਈ ਖੁਸ਼ਖਬਰੀ, ਸਰਕਾਰ ਵੱਲੋਂ 50,000 ਰੁਪਏ ਦੇਣ ਦੀ ਯੋਜਨਾ ਨੂੰ ਮਨਜ਼ੂਰੀ, CM ਸੁਵੇਂਦੂ ਨੇ ਕੀਤਾ ਵੱਡਾ ਐਲਾਨ…

Must read


Good News For Unmarried Women: ਅਣਵਿਆਹੀਆਂ ਔਰਤਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਹਰ ਕਿਸੇ ਦਾ ਚਿਹਰਾ ਖੁਸ਼ੀ ਨਾਲ ਖਿੜ ਗਿਆ ਹੈ। ਪੱਛਮੀ ਬੰਗਾਲ ਸਰਕਾਰ ਨੇ ਅਗਲੇ 6 ਤੋਂ 8 ਮਹੀਨਿਆਂ ਵਿੱਚ ਰਾਜ ਵਿੱਚ 14,454 ਸਰਕਾਰੀ ਅਸਾਮੀਆਂ ਉਤੇ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਉੱਚ ਸਿੱਖਿਆ ਪ੍ਰਾਪਤ ਕਰ ਰਹੀਆਂ ਅਣਵਿਆਹੀਆਂ ਔਰਤਾਂ ਨੂੰ ਤਿੰਨ ਸਾਲਾਂ ਦੌਰਾਨ 50,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਭਗਿਨੀ ਨਿਵੇਦਿਤਾ ਯੋਜਨਾ’ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਲਿਸਟ ਵਿੱਚ ਕਈ ਵਿਭਾਗਾਂ ਦੀਆਂ ਅਸਾਮੀਆਂ ਸ਼ਾਮਲ ਹੋਣਗੀਆਂ

ਮੁੱਖ ਮੰਤਰੀ ਨੇ ਕਿਹਾ ਕਿ ਨਵੀਆਂ ਭਰਤੀਆਂ ਵਿੱਚ ਜੰਗਲਾਤ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਗ੍ਰਹਿ ਅਤੇ ਪਹਾੜੀ ਮਾਮਲਿਆਂ ਸਮੇਤ ਕਈ ਵਿਭਾਗਾਂ ਦੀਆਂ ਅਸਾਮੀਆਂ ਸ਼ਾਮਲ ਹੋਣਗੀਆਂ। ਪਬਲਿਕ ਸਰਵਿਸ ਕਮਿਸ਼ਨ (PSC) ਅਤੇ ਰਾਜ ਪੁਲਿਸ ਭਰਤੀ ਬੋਰਡ ਨੂੰ ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰਾਜ ਵਿੱਚ ਇੱਕ ਲੱਖ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਵੱਲ ਵਧ ਰਹੀ ਹੈ।

ਜਾਣੋ ਕੀ ਬੋਲੇ ਮੁੱਖ ਮੰਤਰੀ…

ਅਧਿਕਾਰੀ ਨੇ ਦੱਸਿਆ ਕਿ PSC ਬਕਾਇਆ ਭਰਤੀ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਲਈ ਪੂਰੀ ਸਮਰੱਥਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਪਿਛਲੀ ਤ੍ਰਿਣਮੂਲ ਕਾਂਗਰਸ ਸਰਕਾਰ ਉਤੇ ਦੋਸ਼ ਲਾਇਆ ਕਿ ਉਸ ਨੇ ਭਰਤੀ ਪ੍ਰਕਿਰਿਆ ਵਿਚ ਪ੍ਰਸ਼ਾਸਨਿਕ ਖਾਮੀਆਂ ਅਤੇ OBC ਸਰਟੀਫਿਕੇਟਾਂ ਨਾਲ ਸਬੰਧਤ ਪੇਚੀਦਗੀਆਂ ਕਾਰਨ ਨੌਜਵਾਨਾਂ ਨੂੰ ਰੁਜ਼ਗਾਰ ਤੋਂ ਵਾਂਝਾ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 12,000 ਪੁਲਿਸ ਅਸਾਮੀਆਂ ਉਤੇ ਨਿਯੁਕਤੀਆਂ ਸਬੰਧੀ ਕਾਰਵਾਈ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਸੇ ਦਿਨ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਲਗਭਗ 5,000 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਜਾਣਗੇ।

ਕੈਬਨਿਟ ਨੇ ‘ਕਰਮਬੰਧੂਆਂ’ (ਭੂਮੀ ਅਤੇ ਭੂਮੀ ਸੁਧਾਰ ਵਿਭਾਗ ਅਧੀਨ ਕੰਮ ਕਰਨ ਵਾਲੇ ਪਾਰਟ-ਟਾਈਮ ਸਫਾਈ ਕਰਮਚਾਰੀਆਂ) ਦੇ ਮਹੀਨਾਵਾਰ ਮਾਣਭੱਤੇ ਨੂੰ 5,000 ਰੁਪਏ ਤੋਂ ਵਧਾ ਕੇ 8,000 ਰੁਪਏ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਹ ਵਾਧਾ ਇਸ ਮਹੀਨੇ ਤੋਂ ਲਾਗੂ ਹੋਵੇਗਾ। ਇਸ ਤੋਂ ਇਲਾਵਾ ਸਰਕਾਰੀ ਹੋਸਟਲਾਂ ਵਿਚ ਰਹਿਣ ਵਾਲੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਵਿਦਿਆਰਥੀਆਂ ਲਈ ਮਹੀਨਾਵਾਰ ਭੋਜਨ ਭੱਤਾ 1,800 ਰੁਪਏ ਤੋਂ ਵਧਾ ਕੇ 3,300 ਰੁਪਏ ਕਰ ਦਿੱਤਾ ਗਿਆ ਹੈ। ‘ਭਗਿਨੀ ਨਿਵੇਦਿਤਾ ਯੋਜਨਾ’ ਅਗਲੇ ਜਨਵਰੀ ਤੋਂ ਲਾਗੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ, ਉੱਚ ਸਿੱਖਿਆ ਪ੍ਰਾਪਤ ਕਰ ਰਹੀਆਂ ਅਣਵਿਆਹੀਆਂ ਔਰਤਾਂ ਨੂੰ ਪਹਿਲੇ ਅਤੇ ਦੂਜੇ ਸਾਲ ਵਿੱਚ 17,000-17,000 ਰੁਪਏ ਅਤੇ ਤੀਜੇ ਸਾਲ ਵਿੱਚ 16,000 ਰੁਪਏ ਮਿਲਣਗੇ, ਜਿਸ ਨਾਲ ਤਿੰਨ ਸਾਲਾਂ ਵਿੱਚ ਕੁੱਲ 50,000 ਰੁਪਏ ਦੀ ਸਹਾਇਤਾ ਪ੍ਰਾਪਤ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article