Gurdaspur ਐਨਕਾਊਂਟਰ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਲਗਾਈ ਫਟਕਾਰ ,ਕਿਹਾ -ਰਣਜੀਤ 19 ਸਾਲ ਦਾ ਬੱਚਾ ਸੀ, DGP ਤੋਂ ਰਿਪੋਰਟ ਤਲਬ 

Must read


Gurdaspur Encounter Case : ਗੁਰਦਾਸਪੁਰ ਦੇ ਆਦੀਆਂ ਪੁਲਿਸ ਚੌਕੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਆਰੋਪ ਵਿਚ ਰਣਜੀਤ ਸਿੰਘ ਦੇ ਐਨਕਾਊਂਟਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ DGP ਗੌਰਵ ਯਾਦਵ ਤੋਂ ਦੋ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਐਨਕਾਊਂਟਰ ਨੂੰ ਲੈ ਕੇ ਉੱਠ ਰਹੇ ਸਵਾਲਾਂ ਕਾਰਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਦਾ ਨੋਟਿਸ ਲੈਣ ਤੋਂ ਬਾਅਦ ਵੀਰਵਾਰ ਨੂੰ ਸੁਣਵਾਈ ਕੀਤੀ।

DGP ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਸੁਣਵਾਈ ਦੌਰਾਨ ਹਾਈ ਕੋਰਟ ਨੇ ਸਿਸਟਮ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਸੀਂ ਅੱਖਾਂ ਬੰਦ ਕਰਕੇ ਨਹੀਂ ਬੈਠ ਸਕਦੇ। ਹਾਲਾਂਕਿ, ਇਸ ਦੌਰਾਨ ਪੁਲਿਸ ਨੇ ਕਿਹਾ ਕਿ ਹਥਿਆਰ ਦੀ ਰਿਕਵਰੀ ਦੌਰਾਨ ਉਸ ਸਮੇਂ ਉਨ੍ਹਾਂ ਨਾਲ ਤਿੰਨ -ਚਾਰ ਮੁਲਾਜ਼ਮ ਗਏ ਸਨ।

ਇਸ ‘ਤੇ ਅਦਾਲਤ ਨੇ ਪੁਲਿਸ ਦੀ ਕਹਾਣੀ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਹਰ ਐਨਕਾਊਂਟਰ ਦੀ ਸਟੋਰੀ ਇੱਕੋ ਜਿਹੀ ਕਿਉਂ ਹੈ। ਇਸ ‘ਤੇ ਵਕੀਲ ਤਨੂ ਬੇਦੀ ਨੇ ਜਵਾਬ ਦਿੱਤਾ ਕਿ ਨਵੰਬਰ 2025 ਤੋਂ ਜਨਵਰੀ 2026 ਦੇ ਵਿਚਕਾਰ 34 ਐਨਕਾਊਂਟਰ ਹੋਏ ਅਤੇ ਸਾਰਿਆਂ ਦੀ ਕਹਾਣੀ ਇੱਕੋ ਜਿਹੀ ਹੈ।

ਸੁਣਵਾਈ ਦੌਰਾਨ ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਐਸਆਈਟੀ ਬਣਾਈ ਗਈ ਹੈ ਅਤੇ ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਮਾਮਲਾ ਸੀਜੇਐਮ ਗੁਰਦਾਸਪੁਰ ਦੇ ਧਿਆਨ ਵਿੱਚ ਵੀ ਹੈ। ਅਦਾਲਤ ਨੇ ਜਵਾਬ ਵਿੱਚ ਕਿਹਾ ਕਿ ਉਸਨੂੰ ਪੂਰੇ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਚਾਹੀਦੀ ਹੈ। ਜਿਸ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਜਵਾਬ ਦਾਇਰ ਕਰਨ ਲਈ ਦੋ ਹਫ਼ਤੇ ਦਾ ਸਮਾਂ ਦਿੱਤਾ।

ਅਦਾਲਤ ਨੇ ਕਿਹਾ ਕਿ ਮ੍ਰਿਤਕ ਰਣਜੀਤ ਸਿੰਘ 18-19 ਸਾਲ ਦਾ ਬੱਚਾ ਸੀ। ਇਸ ਲਈ ਇਹ ਮਾਮਲਾ ਕਾਫ਼ੀ ਗੰਭੀਰ ਹੈ। ਅਸੀਂ ਇਸ ਮਾਮਲੇ ‘ਚ ਅੱਖਾਂ ਬੰਦ ਨਹੀਂ ਕਰ ਸਕਦੇ। ਇਸ ਲਈ ਸਾਡੇ ਵੱਲੋਂ ਸ਼ੂ ਮੋਟੋ ਨੋਟਿਸ ਲਿਆ ਗਿਆ ਹੈ। ਅਦਾਲਤ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਆਰੋਪੀ ਨੂੰ ਸਜ਼ਾ ਦੇਣਾ ਅਦਾਲਤ ਦਾ ਕੰਮ ਹੈ। ਪੁਲਿਸ ਖੁਦ ਅਦਾਲਤ ਨਾ ਬਣੇ। ਮਾਮਲੇ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ।

ਓਥੇ ਹੀ ਮ੍ਰਿਤਕ ਨੌਜਵਾਨ ਰਣਜੀਤ ਸਿੰਘ ਦੀ ਮਾਂ ਸੁਖਜਿੰਦਰ ਕੌਰ ਨੇ ਵੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਮੁਕਾਬਲੇ ਨੂੰ ਫਰਜ਼ੀ ਦੱਸਦੇ ਹੋਏ ਉਸਨੇ ਪੂਰੇ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਜਾਂ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ‘ਤੇ ਸੁਣਵਾਈ ਕੱਲ੍ਹ ਹੋਵੇਗੀ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article