Hans Raj Hans Wife Death: ਹੰਸ ਰਾਜ ਹੰਸ ਦੀ ਪਤਨੀ ਦੀ ਹਾਰਟ ਅਟੈਕ ਨਾਲ ਹੋਈ ਮੌਤ, ਪੰਜਾਬੀ ਫਿਲਮ ਹਸਤੀਆਂ ਸਣੇ ਸਿਆਸੀ ਆਗੂ ਦੁੱਖ ਪ੍ਰਗਟਾਵਾ ਕਰਨ ਲਈ ਪੁੱਜੇ ਘਰ

0
115


Hans Raj Hans Wife Resham Kaur Death: ਮਸ਼ਹੂਰ ਪੰਜਾਬੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਇਲਾਜ ਅਧੀਨ ਸਨ। ਇਸ ਦੁਖਦਾਈ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਅਤੇ ਪੰਜਾਬੀ ਭਾਈਚਾਰੇ ਨੂੰ ਡੂੰਘੇ ਸੋਗ ਵਿੱਚ ਪਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰੇਸ਼ਮ ਕੌਰ ਲੰਬੇ ਸਮੇਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਟੈਗੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਰੇਸ਼ਮ ਕੌਰ ਦੀ ਉਮਰ ਲਗਭਗ 60 ਸਾਲ ਸੀ। ਡਾਕਟਰਾਂ ਨੇ ਉਨ੍ਹਾਂ ਦੇ ਇਲਾਜ ਦੌਰਾਨ ਆਪਣੀ ਪੂਰੀ ਕੋਸ਼ਿਸ਼ ਕੀਤੀ, ਪਰ ਬਚਾਇਆ ਨਹੀਂ ਜਾ ਸਕਿਆ।

ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਲੱਗਿਆ ਝਟਕਾ

ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਹਾਰਟ ਅਟੈਕ ਤੋਂ ਬਾਅਦ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਮੇਜ਼ਰ ਅਟੈਕ ਸੀ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇੱਕ ਵਾਰ ਅਟੈਕ ਆਇਆ ਸੀ। ਹਾਲਾਂਕਿ ਜਦੋਂ ਉਨ੍ਹਾਂ ਨੂੰ ਦੂਜਾ ਅਟੈਕ ਆਇਆ ਤਾਂ ਉਹ ਸਹਿ ਨਹੀਂ ਸਕੇ ਅਤੇ ਉਨ੍ਹਾਂ ਦੀ ਮੌਤ ਹੋ ਗਈ। ਰੇਸ਼ਮ ਕੌਰ ਦੇ ਦੇਹਾਂਤ ਕਾਰਨ ਉਨ੍ਹਾਂ ਦਾ ਪਰਿਵਾਰ ਅਤੇ ਅਜ਼ੀਜ਼ ਡੂੰਘੇ ਸੋਗ ਵਿੱਚ ਹਨ। ਹੰਸਰਾਜ, ਜੋ ਕਿ ਖੁਦ ਇੱਕ ਪ੍ਰਸਿੱਧ ਗਾਇਕ ਹਨ, ਇਸ ਸਮੇਂ ਬਹੁਤ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਹੇ ਹਨ। ਇਹ ਖ਼ਬਰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਸੋਗ ਵਿੱਚ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇੱਥੇ ਵੇਖੋ ਦੈਨਿਕ ਸਵੇਰਾ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਇਹ ਵੀਡੀਓਜ਼…


 

ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸੋਗ ਪ੍ਰਗਟਾਵਾ ਕਰਨ ਪਹੁੰਚੇ ਘਰ 

ਰੇਸ਼ਮ ਕੌਰ ਦੇ ਦੇਹਾਂਤ ਨੂੰ ਪੰਜਾਬੀ ਸੰਗੀਤ ਉਦਯੋਗ ਵਿੱਚ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਹੰਸਰਾਜ ਦੇ ਪ੍ਰਸ਼ੰਸਕ ਅਤੇ ਪੰਜਾਬੀ ਭਾਈਚਾਰੇ ਦੇ ਲੋਕ ਇਸ ਦੁਖਦਾਈ ਘਟਨਾ ‘ਤੇ ਦੁੱਖ ਪ੍ਰਗਟ ਕਰ ਰਹੇ ਹਨ। ਦੱਸ ਦੇਈਏ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਇੰਡਸਟਰੀ ਦੇ ਤਮਾਮ ਸਿਤਾਰੇ ਹੰਸ ਰਾਜ ਹੰਸ ਦੇ ਘਰ ਦੁੱਖ ਪ੍ਰਗਟਾਵਾ ਕਰਨ ਪੁੱਜੇ। ਇਸ ਦੌਰਾਨ ਮਸ਼ਹੂਰ ਅਦਾਕਾਰਾ ਅਮਰ ਨੂਰੀ ਆਪਣੇ ਬੇਟਿਆਂ ਨਾਲ ਪੁੱਜੇ। ਇਸ ਤੋਂ ਇਲਾਵਾ ਸਾਬਰ ਕੋਟੀ ਦੇ ਪਤਨੀ ਵੱਲੋਂ ਵੀ ਦੁੱਖ ਜਤਾਇਆ ਗਿਆ। ਇਸ ਦੇ ਨਾਲ ਹੀ ਕਈ ਸਿਆਸੀ ਹਸਤੀਆਂ ਵੀ ਉਨ੍ਹਾਂ ਦੇ ਘਰ ਪੁੱਜੀਆਂ।




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Read More: Entertainment News: ਮਸ਼ਹੂਰ ਅਦਾਕਾਰ 15 ਦਿਨਾਂ ਤੋਂ ਹਸਪਤਾਲ ਭਰਤੀ, ਕਮਜ਼ੋਰੀ ਨਾਲ ਹੋਇਆ ਬੁਰਾ ਹਾਲ; ਫੈਨਜ਼ ਮੰਗ ਰਹੇ ਸਿਹਤਯਾਬੀ ਦੀ ਦੁਆ.

ਹੋਰ ਪੜ੍ਹੋ





News Source link