Foods to Increase Fertility: ਅੱਜ ਦੀ ਬਦਲਦੀ ਜੀਵਨ ਸ਼ੈਲੀ ਵਿੱਚ ਮਰਦਾਂ ਵਿੱਚ ਇਨਫਰਟੀਲਿਟੀ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦਾ ਇੱਕ ਵੱਡਾ ਕਾਰਨ ਸਪਰਮ ਕਾਊਂਟ ਵਿੱਚ ਕਮੀ ਹੈ। ਇਹ ਸਮੱਸਿਆ ਨਾ ਸਿਰਫ ਕਿਸੇ ਵੀ ਜੋੜੇ ਦੇ ਮਾਪੇ ਬਣਨ ਦੇ ਸੁਪਨੇ ਨੂੰ ਅਧੂਰਾ ਬਣਾਉਂਦੀ ਹੈ, ਬਲਕਿ ਇਹ ਮਰਦਾਂ ਦੇ ਆਤਮਵਿਸ਼ਵਾਸ ਨੂੰ ਵੀ ਪ੍ਰਭਾਵਿਤ ਕਰਦੀ ਹੈ। ਅਕਸਰ ਲੋਕ ਸੋਚਦੇ ਹਨ ਕਿ ਇਹ ਇੱਕ ਲਾਇਲਾਜ ਸਮੱਸਿਆ ਹੈ, ਪਰ ਮਾਹਿਰਾਂ ਦਾ ਮੰਨਣਾ ਹੈ ਕਿ ਸਹੀ ਖੁਰਾਕ ਤੇ ਜੀਵਨ ਸ਼ੈਲੀ ਵਿੱਚ ਬਦਲਾਅ ਕਰਕੇ ਇਸ ਸਮੱਸਿਆ ਨੂੰ ਬਹੁਤ ਹੱਦ ਤੱਕ ਦੂਰ ਕੀਤਾ ਜਾ ਸਕਦਾ ਹੈ।
ਇਸ ਬਾਰੇ ਸਿਹਤ ਮਾਹਿਰਾ ਦਾ ਕਹਿਣਾ ਹੈ ਕਿ ਆਪਣੀ ਖੁਰਾਕ ਵਿੱਚ ਕੁਝ ਕੁਦਰਤੀ ਚੀਜ਼ਾਂ ਨੂੰ ਸ਼ਾਮਲ ਕਰਕੇ ਸ਼ੁਕਰਾਣੂਆਂ ਦੀ ਗਿਣਤੀ ਤੇ ਇਸ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਆਓ ਇਸ ਜਾਣਦੇ ਹਾਂ ਕਿ ਡਾਕਟਰਾਂ ਨੇ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਹੈ।
1. ਸ਼ਤਾਵਰੀ ਤੇ ਅਸ਼ਵਗੰਧਾ ਪਾਊਡਰ
ਸਿਹਤ ਮਾਹਿਰਾਂ ਅਨੁਸਾਰ ਸ਼ਤਾਵਰੀ ਤੇ ਅਸ਼ਵਗੰਧਾ ਦੋਵੇਂ ਆਯੁਰਵੈਦਿਕ ਜੜ੍ਹੀਆਂ ਬੂਟੀਆਂ ਹਨ ਜੋ ਮਰਦਾਂ ਲਈ ਬਹੁਤ ਫਾਇਦੇਮੰਦ ਹਨ। ਅਸ਼ਵਗੰਧਾ ਤਣਾਅ ਘਟਾਉਣ ਤੇ ਟੈਸਟੋਸਟੀਰੋਨ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦੀ ਹੈ, ਜਿਸ ਨਾਲ ਸ਼ੁਕਰਾਣੂਆਂ ਦੀ ਗਿਣਤੀ ਤੇ ਗਤੀਸ਼ੀਲਤਾ ਵਿੱਚ ਸੁਧਾਰ ਹੁੰਦਾ ਹੈ। ਸ਼ਤਾਵਰੀ ਪ੍ਰਜਨਨ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦਗਾਰ ਹੈ। ਇਨ੍ਹਾਂ ਦੋਵਾਂ ਦੇ ਪਾਊਡਰ ਨੂੰ ਰੋਜ਼ਾਨਾ ਦੁੱਧ ਜਾਂ ਪਾਣੀ ਨਾਲ ਲੈਣਾ ਲਾਭਦਾਇਕ ਹੈ।
2. ਨਿੰਬੂ ਪਾਣੀ
ਨਿੰਬੂ ਪਾਣੀ ਨੂੰ ਇੱਕ ਸਧਾਰਨ ਪੀਣ ਵਾਲਾ ਪਦਾਰਥ ਨਾ ਸਮਝੋ। ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਜੋ ਸ਼ੁਕਰਾਣੂਆਂ ਦੀ ਗੁਣਵੱਤਾ ਲਈ ਬਹੁਤ ਮਹੱਤਵਪੂਰਨ ਹੈ। ਵਿਟਾਮਿਨ ਸੀ ਇੱਕ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੈ ਜੋ ਸ਼ੁਕਰਾਣੂਆਂ ਨੂੰ ਨੁਕਸਾਨਦੇਹ ਫ੍ਰੀ ਰੈਡੀਕਲਸ ਤੋਂ ਬਚਾਉਂਦਾ ਹੈ। ਹਰ ਰੋਜ਼ ਸਵੇਰੇ ਇੱਕ ਗਲਾਸ ਕੋਸੇ ਪਾਣੀ ਵਿੱਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਨਾ ਸਿਰਫ਼ ਸਰੀਰ ਨੂੰ ਡੀਟੌਕਸੀਫਾਈ ਕੀਤਾ ਜਾ ਸਕਦਾ ਹੈ, ਸਗੋਂ ਇਸ ਨਾਲ ਸ਼ੁਕਰਾਣੂਆਂ ਦੀ ਸਿਹਤ ਵਿੱਚ ਵੀ ਸੁਧਾਰ ਹੋਏਗਾ।
3. ਅਖਰੋਟ ਤੇ ਬਦਾਮ
ਅਖਰੋਟ ਤੇ ਬਦਾਮ ਓਮੇਗਾ-3 ਫੈਟੀ ਐਸਿਡ, ਵਿਟਾਮਿਨ ਈ ਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਓਮੇਗਾ-3 ਫੈਟੀ ਐਸਿਡ ਸ਼ੁਕਰਾਣੂਆਂ ਦੀ ਬਣਤਰ ਤੇ ਕਾਰਜਸ਼ੀਲਤਾ ਨੂੰ ਬਿਹਤਰ ਬਣਾਉਂਦਾ ਹੈ। ਜਦੋਂਕਿ ਐਂਟੀਆਕਸੀਡੈਂਟ ਉਨ੍ਹਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ। ਰੋਜ਼ਾਨਾ ਇੱਕ ਮੁੱਠੀ ਭਰ ਅਖਰੋਟ ਤੇ ਬਦਾਮ ਦਾ ਸੇਵਨ ਸ਼ੁਕਰਾਣੂਆਂ ਦੀ ਗਿਣਤੀ ਨੂੰ ਵਧਾਉਣ ਵਿੱਚ ਮਦਦ ਕਰ ਸਕਦਾ ਹੈ।
4. ਕੇਲਾ
ਕੇਲੇ ਵਿੱਚ ਬ੍ਰੋਮੇਲੇਨ ਤੇ ਵਿਟਾਮਿਨ ਬੀ ਨਾਮਕ ਇੱਕ ਦੁਰਲੱਭ ਐਂਜ਼ਾਈਮ ਹੁੰਦਾ ਹੈ, ਜੋ ਮਰਦਾਂ ਦੀ ਫਰਟੀਲਿਟੀ ਪਾਵਰ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਇਹ ਸ਼ੁਕਰਾਣੂਆਂ ਦੀ ਗੁਣਵੱਤਾ ਤੇ ਗਿਣਤੀ ਦੋਵਾਂ ਨੂੰ ਬਿਹਤਰ ਬਣਾਉਂਦਾ ਹੈ। ਇਸ ਤੋਂ ਇਲਾਵਾ ਕੇਲਾ ਊਰਜਾ ਦਾ ਇੱਕ ਵਧੀਆ ਸਰੋਤ ਹੈ ਤੇ ਇਹ ਥਕਾਵਟ ਨੂੰ ਵੀ ਦੂਰ ਕਰਦਾ ਹੈ।
Check out below Health Tools-
Calculate Your Body Mass Index ( BMI )
Calculate The Age Through Age Calculator
ਹੋਰ ਪੜ੍ਹੋ