Holidays in Punjab: ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ…

0
4


Holidays in Punjab: ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨੂੰ ਅਕਤੂਬਰ ਮਹੀਨੇ ਦੇ ਆਖਰੀ ਹਫ਼ਤੇ ਛੁੱਟੀਆਂ ਦਾ ਆਨੰਦ ਮਿਲਣ ਵਾਲਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਦੋ ਵੱਡੇ ਤਿਉਹਾਰਾਂ ਕਾਰਨ ਸਰਕਾਰੀ ਛੁੱਟੀਆਂ ਰਹਿਣ ਵਾਲੀਆਂ ਹਨ। ਪੰਜਾਬ ਵਿੱਚ ਬੱਚੇ ਅਤੇ ਮੁਲਾਜ਼ਮ 26, 27 ਅਤੇ 29 ਅਕਤੂਬਰ ਨੂੰ ਸਰਕਾਰੀ ਛੁੱਟੀਆਂ ਦਾ ਆਨੰਦ ਮਾਣ ਸਕਣਗੇ। ਇਨ੍ਹਾਂ ਮੌਕਿਆਂ ’ਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸ਼੍ਰੇਣੀਆਂ ਲਈ ਜਨਤਕ ਅਤੇ RH ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

26 ਅਕਤੂਬਰ ਨੂੰ ਸਰਕਾਰੀ ਛੁੱਟੀ

ਦੱਸ ਦੇਈਏ ਕਿ ਆਉਣ ਵਾਲੀ 26 ਅਕਤੂਬਰ (ਸੋਮਵਾਰ) ਨੂੰ ਪੰਜਾਬ ਵਿਚ ਮਹਾਰਿਸ਼ੀ ਵਾਲਮੀਕਿ ਜੈਅੰਤੀ ਦੇ ਮੌਕੇ ‘ਤੇ ਸਰਕਾਰੀ ਛੁੱਟੀ ਹੈ, ਜਿਸ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

27 ਅਕਤੂਬਰ: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ 27 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਬੈਂਕ ਅਤੇ ਵਿੱਤੀ ਸੰਸਥਾਵਾਂ ਵੀ ਬੰਦ ਰਹਿਣਗੀਆਂ।

ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਤੱਕ ਸੀਮਤ ਰਹੇਗੀ ਅਤੇ ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ ਲਾਗੂ ਨਹੀਂ ਹੋਵੇਗੀ। ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

29 ਅਕਤੂਬਰ ਨੂੰ ਕਰਵਾ ਚੌਥ ’ਤੇ ਮਹਿਲਾ ਮੁਲਾਜ਼ਮਾਂ ਲਈ ਵਿਸ਼ੇਸ਼ ਸਹੂਲਤ

ਕਰਵਾ ਚੌਥ ਦਾ ਵਰਤ 29 ਅਕਤੂਬਰ, ਵੀਰਵਾਰ ਨੂੰ ਰੱਖਿਆ ਜਾਵੇਗਾ। ਪੰਜਾਬ ਵਿਚ ਮਹਿਲਾ ਕਰਮਚਾਰੀਆਂ ਅਤੇ ਅਧਿਆਪਕਾਵਾਂ ਨੂੰ ਇਸ ਦਿਨ ਵਰਤ ਰੱਖਣ ਲਈ ਵਿਸ਼ੇਸ਼ ਸਹੂਲਤ ਦਿੱਤੀ ਜਾਂਦੀ ਹੈ। ਹਾਲਾਂਕਿ, ਇਹ ਕੋਈ ਲਾਜ਼ਮੀ ਜਨਤਕ ਛੁੱਟੀ ਨਹੀਂ ਹੈ ਅਤੇ ਸਕੂਲਾਂ/ਦਫ਼ਤਰਾਂ ਦੇ ਕੰਮਕਾਜ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਪੱਧਰ ’ਤੇ ਫੈਸਲਾ ਲਿਆ ਜਾਂਦਾ ਹੈ। ਰਿਪੋਰਟਾਂ ਮੁਤਾਬਕ ਕਈ ਥਾਵਾਂ ’ਤੇ ਸਕੂਲ ਬੰਦ ਰਹਿਣ ਦੀ ਸੰਭਾਵਨਾ ਹੈ, ਪਰ ਇਸ ਦੀ ਅਧਿਕਾਰਤ ਪੁਸ਼ਟੀ ਹਰ ਜ਼ਿਲ੍ਹੇ ਲਈ ਵੱਖਰੀ ਹੋ ਸਕਦੀ ਹੈ।

ਇਸ ਤਰ੍ਹਾਂ ਪੰਜਾਬ ਵਿਚ 26 ਤੋਂ 29 ਅਕਤੂਬਰ ਤੱਕ ਲਗਾਤਾਰ ਛੁੱਟੀਆਂ ਪੈਣ ਕਾਰਨ ਲੋਕਾਂ ਨੂੰ ਰਾਹਤ ਮਿਲੇਗੀ, ਹਾਲਾਂਕਿ ਸਰਕਾਰੀ ਕੰਮਾਂ ਲਈ ਆਉਣ ਵਾਲਿਆਂ ਨੂੰ ਪਹਿਲਾਂ ਤੋਂ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ। ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

Education Loan Information:
Calculate Education Loan EMI



News Source link