Horrible Accident: ਤੜਕ ਸਵੇਰੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਇੱਕ ਬੋਲੇਰੋ ਗੱਡੀ ਅਤੇ ਰੈਡੀ-ਮਿਕਸ ਲੋਰੀ (ਲੈਂਟਰ ਵਾਲੀ ਮਸ਼ੀਨ) ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਦੱਸ ਦੇਈਏ ਕਿ ਆਂਧਰਾ ਪ੍ਰਦੇਸ਼ ਦੇ ਕਰਨੂਲ ਜ਼ਿਲ੍ਹੇ ਇਹ ਦੁਖਦ ਖਬਰ ਸਾਹਮਣੇ ਆਈ ਹੈ। ਦਰਅਸਲ, ਮੰਤਰਾਲਯਮ ਮੰਡਲ ਦੇ ਚਿਲਾਕਾਲਡੋਨਾ ਨੇੜੇ ਵੀਰਵਾਰ ਤੜਕੇ ਇੱਕ ਬੋਲੇਰੋ ਗੱਡੀ ਅਤੇ ਰੈਡੀ-ਮਿਕਸ ਲੋਰੀ (ਲੈਂਟਰ ਵਾਲੀ ਮਸ਼ੀਨ) ਵਿਚਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ।
ਜਾਣੋ ਕਿਵੇਂ ਵਾਪਰਿਆ ਹਾਦਸਾ
ਅਧਿਕਾਰੀਆਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਬੋਲੇਰੋ ਗੱਡੀ ਦੀ ਸਾਹਮਣੇ ਤੋਂ ਆ ਰਹੀ ਲੋਰੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਕਈ ਸਵਾਰੀਆਂ ਅੰਦਰ ਹੀ ਫਸ ਗਈਆਂ। ਹਾਦਸੇ ਵਿੱਚ ਕੁੱਲ 8 ਲੋਕਾਂ ਦੀ ਜਾਨ ਚੱਲੀ ਗਈ, ਜਦਕਿ 3 ਹੋਰਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਲਗਭਗ 10 ਤੋਂ 12 ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਐਮੀਗਨੂਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਕਰਨਾਟਕ ਦੇ ਰਹਿਣ ਵਾਲੇ ਸਨ ਸ਼ਰਧਾਲੂ
ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਸ਼ਰਧਾਲੂ ਗੁਆਂਢੀ ਰਾਜ ਕਰਨਾਟਕ ਦੇ ਰਹਿਣ ਵਾਲੇ ਸਨ। ਉਹ ਮੰਤਰਾਲਯਮ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ ਕਿ ਰਸਤੇ ਵਿੱਚ ਇਸ ਕਹਿਰ ਦਾ ਸ਼ਿਕਾਰ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਮਸ਼ੀਨਰੀ ਦੀ ਮਦਦ ਨਾਲ ਮਲਬੇ ਨੂੰ ਹਟਾ ਕੇ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ