ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਪਟੰਬਰ = ਪਟ ਦੇ ਅੰਬਰ, ਪਟ ਦੇ ਕੱਪੜੇ। ਗਰੀ ਗੋਦਰੀ = ਗਲੀ ਹੋਈ ਗੋਦੜੀ, ਜੁੱਲੀ। ਪਰਾਰਾ = ਪਰਾਲੀ। ਖਾਨ = ਘਰਾਂ ਵਿਚ ॥੧॥ ਅਹਿਰਖ = ਹਿਰਖ, ਈਰਖਾ, ਗਿਲਾ। ਵਾਦੁ = ਝਗੜਾ। ਸੁਕ੍ਰਿਤੁ = ਨੇਕ ਕਮਾਈ ॥੧॥ ਬਹੁ ਬਿਧਿ = ਕਈ ਕਿਸਮਾਂ ਦੀ। ਬਾਨੀ = ਰੰਗਤ, ਵੰਨੀ। ਮੁਕਤਾਹਲ = ਮੋਤੀਆਂ ਦੀਆਂ ਮਾਲਾਂ। ਬਿਆਧਿ = ਮਧ, ਸ਼ਰਾਬ ਆਦਿਕ ਰੋਗ ਲਾਣ ਵਾਲੀਆਂ ਚੀਜ਼ਾਂ ॥੨॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

News Source link
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਮਾਰਚ 2026
- Advertisement -