IMD Rain Alert : ਦਿੱਲੀ, ਪੰਜਾਬ ਅਤੇ ਹਰਿਆਣਾ ਸਮੇਤ ਉੱਤਰ ਭਾਰਤ ਵਿੱਚ ਅਗਲੇ ਪੰਜ ਦਿਨਾਂ ਤੱਕ ਬਾਰਿਸ਼, ਤੇਜ਼ ਹਨੇਰੀ ਅਤੇ ਬਿਜਲੀ ਲਿਸ਼ਕਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ ਅਤੇ ਲਦਾਖ ਵਿੱਚ 11 ਅਤੇ 12 ਮਈ ਨੂੰ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 12 ਅਤੇ 13 ਮਈ ਨੂੰ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ।
ਦੂਜੇ ਪਾਸੇ ਪੱਛਮੀ ਰਾਜਸਥਾਨ ਅਤੇ ਗੁਜਰਾਤ ਵਿੱਚ 10 ਤੋਂ 14 ਮਈ, ਪੂਰਬੀ ਰਾਜਸਥਾਨ ਵਿੱਚ 10 ਤੋਂ 13 ਮਈ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ 12 ਤੋਂ 14 ਮਈ ਦੌਰਾਨ ਕੁਝ ਥਾਵਾਂ ‘ਤੇ ਲੂ (Heatwave) ਚੱਲਣ ਦੀ ਸੰਭਾਵਨਾ ਹੈ। ਦੱਖਣ ਭਾਰਤ ਵਿੱਚ ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਅਗਲੇ ਸੱਤ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਅਗਲੇ 48 ਘੰਟਿਆਂ ਵਿੱਚ ਦੱਖਣ-ਪੱਛਮੀ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦਾ ਖੇਤਰ ਬਣਨ ਦੀ ਉਮੀਦ ਹੈ।
ਉੱਤਰ ਭਾਰਤ ਦੇ ਮੌਸਮ ਦਾ ਹਾਲ
ਉੱਤਰੀ ਭਾਰਤ ਦੀ ਗੱਲ ਕਰੀਏ ਤਾਂ 10-14 ਮਈ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਦਰਮਿਆਨੀ ਬਾਰਿਸ਼, ਬਿਜਲੀ ਲਿਸ਼ਕਣ ਅਤੇ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ।ਪੱਛਮੀ ਉੱਤਰ ਪ੍ਰਦੇਸ਼ ਵਿੱਚ 12-13 ਮਈ, ਪੂਰਬੀ ਉੱਤਰ ਪ੍ਰਦੇਸ਼ ਵਿੱਚ 13-14 ਮਈ ਅਤੇ ਰਾਜਸਥਾਨ ਵਿੱਚ 11-12 ਮਈ ਨੂੰ ਮੀਂਹ ਪਵੇਗਾ। 10-13 ਮਈ ਦੌਰਾਨ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਛਿਟਪੁਟ ਤੋਂ ਕਾਫ਼ੀ ਹੱਦ ਤੱਕ ਦਰਮਿਆਨੀ ਬਾਰਿਸ਼ ਦੀ ਉਮੀਦ ਹੈ। ਇਸ ਤੋਂ ਇਲਾਵਾ ਛਿਟਪੁਟ ਗਰਜ ਅਤੇ ਤੇਜ਼ ਹਵਾਵਾਂ ਵੀ ਸੰਭਵ ਹਨ। ਹਿਮਾਚਲ ਪ੍ਰਦੇਸ਼ ਵਿੱਚ 11-15 ਮਈ ਅਤੇ ਉੱਤਰਾਖੰਡ ਵਿੱਚ 11-14 ਮਈ ਤੱਕ ਮੀਂਹ ਪਵੇਗਾ।
ਪੂਰਬੀ ਅਤੇ ਦੱਖਣੀ ਭਾਰਤ ਦਾ ਮੌਸਮ
ਅਸਾਮ ਅਤੇ ਮੇਘਾਲਿਆ ਵਿੱਚ 12-14 ਮਈ ਦੌਰਾਨ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਦਾ ਅਲਰਟ ਹੈ। ਅਰੁਣਾਚਲ ਪ੍ਰਦੇਸ਼, ਨਗਾਲੈਂਡ, ਮਣੀਪੁਰ ਅਤੇ ਤ੍ਰਿਪੁਰਾ ਵਿੱਚ ਵੀ ਵੱਖ-ਵੱਖ ਦਿਨਾਂ ‘ਤੇ ਬਾਰਿਸ਼ ਹੋਣ ਦੀ ਉਮੀਦ ਹੈ। 10 ਮਈ ਨੂੰ ਤ੍ਰਿਪੁਰਾ, 12-13 ਮਈ ਨੂੰ ਅਰੁਣਾਚਲ ਪ੍ਰਦੇਸ਼, 10-11 ਮਈ ਨੂੰ ਮੇਘਾਲਿਆ, 13-16 ਮਈ ਦੌਰਾਨ ਅਸਾਮ, ਮੇਘਾਲਿਆ, 15-16 ਮਈ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੱਖਣੀ ਭਾਰਤ ਵਿੱਚ 10 ਅਤੇ 11 ਮਈ ਨੂੰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਾਹੇ, ਅੰਦਰੂਨੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ ਵਿੱਚ 10-14 ਮਈ ਦੌਰਾਨ ਵੱਖ-ਵੱਖ ਥਾਵਾਂ ‘ਤੇ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ