India T20I Squad: ਬੀਸੀਸੀਆਈ ਨੇ ਆਇਰਲੈਂਡ, ਇੰਗਲੈਂਡ ਵਿਰੁੱਧ ਹੋਣ ਵਾਲੀ ਟੀ-20 ਸੀਰੀਜ਼ ਦੇ ਨਾਲ-ਨਾਲ ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਸ਼੍ਰੇਅਸ ਅਈਅਰ ਨੂੰ ਨਵਾਂ ਟੀ-20 ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸੂਰਿਆਕੁਮਾਰ ਯਾਦਵ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਸੂਰਿਆ ਨੂੰ ਹਟਾਉਣ ਦਾ ਫੈਸਲਾ ਪਹਿਲਾਂ ਹੀ ਬੀਸੀਸੀਆਈ ਅਤੇ ਕੌਂਸਲ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਜਾ ਚੁੱਕਾ ਹੈ। ਤਿਲਕ ਵਰਮਾ ਨੂੰ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। 15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਪਹਿਲੀ ਨੈਸ਼ਨਲ ਟੀਮ ਵਿੱਚ ਜਗ੍ਹਾ ਮਿਲੀ ਹੈ, ਉਨ੍ਹਾਂ ਨੂੰ ਤਿੰਨੋਂ ਟੀਮਾਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਆਇਰਲੈਂਡ ਅਤੇ ਇੰਗਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਅੱਜ (6 ਜੂਨ) ਕੀਤਾ ਗਿਆ। ਪੁਰਸ਼ ਚੋਣ ਪੈਨਲ ਨੇ ਟੀਮ ਨੂੰ ਅੰਤਿਮ ਰੂਪ ਦੇਣ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਦੀ ਰਸਮੀ ਘੋਸ਼ਣਾ ਅੱਜ ਕੀਤੀ ਗਈ ਹੈ।
ਆਇਰਲੈਂਡ ਦੇ ਖਿਲਾਫ ਟੀ-20 ਸੀਰੀਜ਼ ਲਈ ਟੀਮ
ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਰਵੀ ਬਿਸ਼ਨੋਈ, ਅਭਿਸ਼ੇਕ ਸ਼ਰਮਾ, ਨਿਤੀਸ਼ ਰੈੱਡੀ, ਮੁਹੰਮਦ ਸਿਰਾਜ, ਸੰਜੂ ਸੈਮਸਨ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਈਸ਼ਾਨ ਕਿਸ਼ਨ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਸ਼ਿਵਮ ਦੁਬੇ, ਵਰੁਣ ਚੱਕਰਵਰਤੀ, ਪ੍ਰਿੰਸ ਯਾਦਵ ਤੇ ਵੈਭਵ ਸੂਰਿਆਵੰਸ਼ੀ।
ਇੰਗਲੈਂਡ ਖਿਲਾਫ ਟੀ-20 ਸੀਰੀਜ਼ ਲਈ ਟੀਮ
ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਰਵੀ ਬਿਸ਼ਨੋਈ, ਅਭਿਸ਼ੇਕ ਸ਼ਰਮਾ, ਨਿਤੀਸ਼ ਰੈੱਡੀ, ਮੁਹੰਮਦ ਸਿਰਾਜ, ਸੰਜੂ ਸੈਮਸਨ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਈਸ਼ਾਨ ਕਿਸ਼ਨ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਸ਼ਿਵਮ ਦੂਬੇ, ਵਰੁਣ ਚੱਕਰਵਰਤੀ, ਪ੍ਰਿੰਸ ਯਾਦਵ ਤੇ ਵੈਭਵ ਸੂਰਿਆਵੰਸ਼ੀ।
Presenting #TeamIndia‘s T20I squads for the tours of England & Ireland 2026 🇮🇳#ENGvIND | #IREvIND pic.twitter.com/f84kSSAIDf
— BCCI (@BCCI) June 6, 2026
ਭਾਰਤ ਦਾ ਆਇਰਲੈਂਡ ਦੌਰਾ (ਜੂਨ)
ਪਹਿਲਾ ਟੀ-20: 26 ਜੂਨ, ਬੇਲਫਾਸਟ
ਦੂਜਾ ਟੀ-20: 28 ਜੂਨ, ਬੇਲਫਾਸਟ
ਭਾਰਤ ਦਾ ਇੰਗਲੈਂਡ ਦੌਰਾ (ਜੁਲਾਈ)
1 ਜੁਲਾਈ: ਪਹਿਲਾ ਟੀ-20, ਚੈਸਟਰ-ਲੇ-ਸਟ੍ਰੀਟ
4 ਜੁਲਾਈ: ਦੂਜਾ ਟੀ-20, ਮੈਨਚੈਸਟਰ
7 ਜੁਲਾਈ: ਤੀਜਾ ਟੀ-20, ਨਾਟਿੰਘਮ
9 ਜੁਲਾਈ: ਚੌਥਾ ਟੀ-20, ਬ੍ਰਿਸਟਲ
11 ਜੁਲਾਈ: ਪੰਜਵਾਂ ਟੀ-20, ਸਾਊਥੈਂਪਟਨ
14 ਜੁਲਾਈ: ਪਹਿਲਾ ਵਨਡੇ, ਬਰਮਿੰਘਮ
16 ਜੁਲਾਈ: ਦੂਜਾ ਵਨਡੇ, ਕਾਰਡਿਫ
19 ਜੁਲਾਈ: ਤੀਜਾ ਵਨਡੇ, ਲਾਰਡਸ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
‘ਮੈਨੂੰ ਫਿਰ ਧਮਕੀਆਂ ਮਿਲੀਆਂ’ ਗਿਆਨੀ ਹਰਪ੍ਰੀਤ ਸਿੰਘ ਨੇ ਖੋਲੇ ਰਾਜ਼