
ਦਰਅਸਲ, ਲੁਧਿਆਣਾ ਦੇ ਪਿੰਡ ਜੋਧਾਂ ਵਿਚ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਮਗਰੋਂ ਭਾਰਤੀ ਫ਼ੌਜ ਵੀ ਅਲਰਟ ‘ਤੇ ਹੈ। ਫ਼ੌਜ ਦੇ ਜਵਾਨਾਂ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਫੈਕਟਰੀ ਸਿਰਫ਼ ਪਟਾਕੇ ਬਣਾਉਣ ਤੱਕ ਹੀ ਸੀਮਤ ਨਹੀਂ ਸੀ, ਪਰ ਇਸ ਬਾਰੇ ਫ਼ਿਲਹਾਲ ਫ਼ੌਜ ਵੱਲੋਂ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।