Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ…

Must read


Influencer Shot Dead: ਮਨੋਰੰਜਨ ਜਗਤ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਸੋਸ਼ਲ ਮੀਡੀਆ ਸਟਾਰਸ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਮਸ਼ਹੂਰ ਮੈਕਸੀਕਨ ਇੰਨਫਲੂਇੰਸਰ ਸੀਜ਼ਰ ਗੈਸਟੇਲਮ ਦਾ ਲਾਈਵ ਸਟ੍ਰੀਮ ਦੌਰਾਨ ਕਤਲ ਕਰ ਦਿੱਤਾ ਗਿਆ। ਇਸ ਦੁਖਦਾਈ ਘਟਨਾ ਨੇ ਸਾਰਿਆਂ ਨੂੰ ਸਦਮੇ ਵਿੱਚ ਪਾ ਦਿੱਤਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਇੰਨਫਲੂਇੰਸਰਾਂ ਦੀ ਸੁਰੱਖਿਆ ਬਾਰੇ ਵੀ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ।

ਲਾਈਵ ਸਟ੍ਰੀਮ ਦੌਰਾਨ ਇੰਨਫਲੂਇੰਸਰ ‘ਤੇ ਚੱਲੀਆਂ ਗੋਲੀਆਂ

ਰਿਪੋਰਟਾਂ ਅਨੁਸਾਰ, ਇਹ ਘਟਨਾ ਮੈਕਸੀਕੋ ਦੇ ਸਿਨਾਲੋਆ ਰਾਜ ਦੀ ਰਾਜਧਾਨੀ ਕੁਲੀਆਕਨ ਵਿੱਚ ਵਾਪਰੀ। ਇਨਫਲੂਐਂਸਰ ਸੀਜ਼ਰ ਗੈਸਟੇਲਮ ਆਪਣੇ 2 ਦੋਸਤਾਂ ਨਾਲ ਇੱਕ ਕੇਐਫਸੀ ਦੀ ਪਾਰਕਿੰਗ ਵਿੱਚ ਟਿਕਟੋਕ ‘ਤੇ ਲਾਈਵ ਸਟ੍ਰੀਮਿੰਗ ਕਰ ਰਿਹਾ ਸੀ। ਵੀਡੀਓ ਵਿੱਚ, ਉਹ ਹੱਸਦੇ ਹੋਏ ਆਪਣੇ ਫਾਲੋਅਰਜ਼ ਨਾਲ ਗੱਲਬਾਤ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ 2 ਹਮਲਾਵਰ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਇੰਨੀ ਤੇਜ਼ੀ ਨਾਲ ਵਾਪਰੀ ਕਿ ਮੌਕੇ ‘ਤੇ ਮੌਜੂਦ ਲੋਕ ਜਦੋਂ ਤੱਕ ਕੁੱਝ ਸਮਝ ਪਾਉਂਦੇ, ਉਸ ਤੋਂ ਪਹਿਲਾਂ ਹੀ ਹਮਲਾਵਰ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।

 

ਮੈਕਸੀਕਨ ਰਾਸ਼ਟਰਪਤੀ ਬੋਲੇ

ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਮੈਕਸੀਕਨ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਭਰੋਸਾ ਦਿੱਤਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 





News Source link

- Advertisement -

More articles

- Advertisement -

Latest article