Vaibhav Sooryavanshi Breaks Chris Gayle Record: ਆਈਪੀਐਲ 2026 ਦਾ ਐਲੀਮੀਨੇਟਰ ਮੁਕਾਬਲਾ 27 ਮਈ ਨੂੰ ਨਿਊ ਚੰਡੀਗੜ੍ਹ ਦੇ ਪੀਸੀਏ ਸਟੇਡੀਅਮ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਗਿਆ। ਇਸ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 47 ਦੌੜਾਂ ਨਾਲ ਹਰਾ ਕੇ ਕੁਆਲੀਫਾਇਰ 2 ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। 29 ਮਈ ਨੂੰ ਰਾਜਸਥਾਨ ਰਾਇਲਜ਼ ਕੁਆਲੀਫਾਇਰ 2 ਵਿੱਚ ਗੁਜਰਾਤ ਟਾਈਟਨਜ਼ ਨਾਲ ਖੇਡੇਗਾ। ਜੇਕਰ ਰਾਜਸਥਾਨ ਰਾਇਲਜ਼ ਇਹ ਮੈਚ ਵੀ ਜਿੱਤ ਜਾਂਦੀ ਹੈ, ਤਾਂ ਉਹ ਐਤਵਾਰ, 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਫਾਈਨਲ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਨਾਲ ਭਿੜੇਗੀ। ਸਨਰਾਈਜ਼ਰਜ਼ ਹੈਦਰਾਬਾਦ ਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ।
ਬੱਲੇਬਾਜ਼ ਸੂਰਿਆਵੰਸ਼ੀ ਨੇ ਤੂਫ਼ਾਨੀ ਪਾਰੀ ਖੇਡੀ
ਇਸ ਦੌਰਾਨ ਰਾਜਸਥਾਨ ਰਾਇਲਜ਼ ਦੇ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਸੁਰਖੀਆਂ ਵਿੱਚ ਰਹੇ। ਇੰਡੀਅਨ ਪ੍ਰੀਮੀਅਰ ਲੀਗ 2026 ਵਿੱਚ ਰਾਜਸਥਾਨ ਰਾਇਲਜ਼ ਦੇ ਨੌਜਵਾਨ ਬੱਲੇਬਾਜ਼ ਸੂਰਿਆਵੰਸ਼ੀ ਨੇ ਤੂਫ਼ਾਨੀ ਬੱਲੇਬਾਜ਼ੀ ਨਾਲ ਕ੍ਰਿਕਟ ਜਗਤ ਵਿੱਚ ਤਬਾਹੀ ਮਚਾ ਦਿੱਤੀ ਹੈ। ਵੈਭਵ ਨੇ ਆਈਪੀਐਲ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਦਾ ਦਿੱਗਜ ਬੱਲੇਬਾਜ਼ ਕ੍ਰਿਸ ਗੇਲ ਦਾ ਸਾਲਾਂ ਪੁਰਾਣਾ ਰਿਕਾਰਡ ਤੋੜ ਕੇ ਆਪਣਾ ਨਾਮ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਕਰਵਾ ਲਿਆ ਹੈ।
ਕ੍ਰਿਸ ਗੇਲ ਦਾ 14 ਸਾਲ ਪੁਰਾਣਾ ਰਿਕਾਰਡ ਤੋੜਿਆ
ਧਿਆਨਦੇਣ ਯੋਗ ਹੈ ਕਿ ਵੈਭਵ ਸੂਰਿਆਵੰਸ਼ੀ ਨੇ ਇਸ ਸੀਜ਼ਨ ਵਿੱਚ ਹੁਣ ਤੱਕ 61 ਛੱਕੇ ਜੜ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸ ਗੇਲ ਦੇ 59 ਛੱਕਿਆਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ, ਜੋ ਗੇਲ ਨੇ ਸਾਲ 2012 ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਲਈ ਖੇਡਦਿਆਂ ਬਣਾਇਆ ਸੀ। ਇਸ ਸੂਚੀ ਵਿੱਚ ਹੁਣ ਵੈਭਵ ਪਹਿਲੇ ਸਥਾਨ ‘ਤੇ ਪਹੁੰਚ ਗਏ ਹਨ, ਜਦਕਿ ਗੇਲ (59 ਛੱਕੇ) ਦੂਜੇ ਅਤੇ ਆਂਦਰੇ ਰਸਲ (52 ਛੱਕੇ) ਤੀਜੇ ਸਥਾਨ ‘ਤੇ ਹਨ।
ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਖੇਡੇ ਗਏ ਐਲੀਮੀਨੇਟਰ ਮੁਕਾਬਲੇ ਵਿੱਚ ਵੈਭਵ ਤੂਫ਼ਾਨੀ ਬੱਲੇਬਾਜ਼ੀ ਦੇਖਣ ਨੂੰ ਮਿਲੀ। ਉਨ੍ਹਾਂ ਨੇ ਮਹਿਜ਼ 16 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਈਪੀਐਲ ਪਲੇਅ-ਆਫ/ਨੌਕਆਊਟ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਉਣ ਦੇ ਸੁਰੇਸ਼ ਰੈਨਾ (16 ਗੇਂਦਾਂ ਬਨਾਮ ਪੰਜਾਬ, 2014) ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ