IPL 2026: ਆਈਪੀਐਲ ਤੋਂ ਪਹਿਲਾਂ ਵੱਡਾ ਫੇਰਬਦਲ, ਟੀਮ ਦਾ ਬਦਲਿਆ ਕਪਤਾਨ; ਅਭਿਸ਼ੇਕ ਦੀ ਥਾਂ ਇਸ ਖਿਡਾਰੀ ਨੂੰ ਮਿਲੀ ਕਮਾਨ…

Must read


IPL 2026: ਆਈਪੀਐਲ ਦੀ ਸ਼ੁਰੂਆਤ ਤੋਂ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਦੱਸ ਦੇਈਏ ਕਿ ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ ਸੀਜ਼ਨ ਦੀ ਸ਼ੁਰੂਆਤ ਤੋਂ ਮਹਿਜ਼ 10 ਦਿਨ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਨੇ ਇੱਕ ਵੱਡਾ ਐਲਾਨ ਕਰਦਿਆਂ ਆਪਣੇ ਨਵੇਂ ਕਪਤਾਨ ਦੀ ਚੋਣ ਕਰ ਲਈ ਹੈ। ਟੀਮ ਦੇ ਨਿਯਮਤ ਕਪਤਾਨ ਪੈਟ ਕਮਿੰਸ ਸੱਟ ਕਾਰਨ ਟੂਰਨਾਮੈਂਟ ਦੇ ਸ਼ੁਰੂਆਤੀ ਮੁਕਾਬਲਿਆਂ ਵਿੱਚ ਉਪਲਬਧ ਨਹੀਂ ਰਹਿਣਗੇ, ਜਿਸ ਕਾਰਨ ਫ੍ਰੈਂਚਾਈਜ਼ੀ ਨੇ ਵਿਕਟਕੀਪਰ-ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ ਟੀਮ ਦੀ ਕਮਾਨ ਸੌਂਪੀ ਹੈ।

ਆਸਟ੍ਰੇਲੀਆ ਦੇ ਸਟਾਰ ਤੇਜ਼ ਗੇਂਦਬਾਜ਼ ਪੈਟ ਕਮਿੰਸ, ਜੋ ਪਿਛਲੇ ਦੋ ਸੀਜ਼ਨਾਂ ਤੋਂ ਹੈਦਰਾਬਾਦ ਦੀ ਕਪਤਾਨੀ ਕਰ ਰਹੇ ਸਨ, ਪਿਛਲੇ ਕੁਝ ਸਮੇਂ ਤੋਂ ਸੱਟ ਨਾਲ ਜੂਝ ਰਹੇ ਹਨ। ਇਸੇ ਸੱਟ ਕਾਰਨ ਉਹ ਏਸ਼ੇਜ਼ ਵਿੱਚ ਵੀ ਸਿਰਫ਼ ਇੱਕ ਮੈਚ ਖੇਡ ਸਕੇ ਸਨ ਅਤੇ ਟੀ-20 ਵਿਸ਼ਵ ਕੱਪ 2026 ਵਿੱਚੋਂ ਵੀ ਬਾਹਰ ਹੋ ਗਏ ਸਨ। ਹਾਲਾਂਕਿ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਆਈ.ਪੀ.ਐੱਲ. ਤੱਕ ਫਿੱਟ ਹੋ ਜਾਣਗੇ ਪਰ ਫਿਲਹਾਲ ਉਹ ਪੂਰੀ ਤਰ੍ਹਾਂ ਉਭਰ ਨਹੀਂ ਸਕੇ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਈਸ਼ਾਨ ਕਿਸ਼ਨ ਟੀਮ ਦੀ ਅਗਵਾਈ ਕਰਨਗੇ।

ਅਭਿਸ਼ੇਕ ਸ਼ਰਮਾ ਨਿਭਾਉਣਗੇ ਇਹ ਜ਼ਿੰਮੇਵਾਰੀ 

ਫ੍ਰੈਂਚਾਈਜ਼ੀ ਨੇ 18 ਮਾਰਚ ਨੂੰ ਸੋਸ਼ਲ ਮੀਡੀਆ ਰਾਹੀਂ ਅਧਿਕਾਰਤ ਤੌਰ ‘ਤੇ ਦੱਸਿਆ ਕਿ ਈਸ਼ਾਨ ਕਿਸ਼ਨ ਕਪਤਾਨ ਹੋਣਗੇ, ਜਦਕਿ ਨੌਜਵਾਨ ਭਾਰਤੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੂੰ ਟੀਮ ਦਾ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ ਇਹ ਦੋਵੇਂ ਖਿਡਾਰੀ ਆਈ.ਪੀ.ਐੱਲ. ਵਿੱਚ ਇੰਨੀ ਵੱਡੀ ਜ਼ਿੰਮੇਵਾਰੀ ਸੰਭਾਲਣਗੇ।

ਈਸ਼ਾਨ ਕਿਸ਼ਨ ਦੀ ਕਪਤਾਨੀ ਦੀ ਪ੍ਰੀਖਿਆ 28 ਮਾਰਚ ਨੂੰ ਸੀਜ਼ਨ ਦੇ ਪਹਿਲੇ ਹੀ ਮੈਚ ਵਿੱਚ ਹੋਵੇਗੀ, ਜਿੱਥੇ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਮੌਜੂਦਾ ਚੈਂਪੀਅਨ ਰੋਇਲ ਚੈਲੇਂਜਰਜ਼ ਬੈਂਗਲੁਰੂ (RCB) ਨਾਲ ਹੋਵੇਗਾ। ਹਾਲਾਂਕਿ ਈਸ਼ਾਨ ਕੋਲ ਕਪਤਾਨੀ ਦਾ ਬਹੁਤ ਜ਼ਿਆਦਾ ਤਜ਼ਰਬਾ ਨਹੀਂ ਹੈ ਪਰ ਉਨ੍ਹਾਂ ਨੇ ਹਾਲ ਹੀ ਵਿੱਚ ਸਈਅਦ ਮੁਸ਼ਤਾਕ ਅਲੀ ਟੀ-20 ਟਰਾਫੀ ਵਿੱਚ ਝਾਰਖੰਡ ਦੀ ਅਗਵਾਈ ਕਰਦਿਆਂ ਆਪਣੀ ਟੀਮ ਨੂੰ ਪਹਿਲੀ ਵਾਰ ਚੈਂਪੀਅਨ ਬਣਾਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article