IPL 2026: ਇੰਡੀਅਨ ਪ੍ਰੀਮੀਅਰ ਲੀਗ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਆਈਪੀਐਲ 2026 ਦੇ ਸੀਜ਼ਨ ਦੌਰਾਨ ਅਨੁਸ਼ਾਸਨ ਨੂੰ ਲੈ ਕੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਸਾਰੀਆਂ 10 ਟੀਮਾਂ ਅਤੇ ਖਿਡਾਰੀਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਤੀਜੇ ਵਜੋਂ, ਪੰਜਾਬ ਕਿੰਗਜ਼ ਨੇ ਆਪਣੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਵਲੌਗਿੰਗ ਕਰਨ ‘ਤੇ ਰੋਕ ਲਗਾ ਦਿੱਤੀ ਹੈ।
ਪੰਜਾਬ ਕਿੰਗਜ਼ ਨੇ ਲਗਾਈ ਰੋਕ
ਅਰਸ਼ਦੀਪ ਸਿੰਘ ਅਕਸਰ ਮੈਚਾਂ ਤੋਂ ਬਾਅਦ, ਹਵਾਈ ਅੱਡਿਆਂ, ਹੋਟਲਾਂ ਅਤੇ ਜਹਾਜ਼ਾਂ ਵਿੱਚ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਉਂਦੇ ਸਨ। ਹਾਲ ਹੀ ਵਿੱਚ ਉਹਨਾਂ ਵੱਲੋਂ ਸਾਂਝੀ ਕੀਤੀ ਗਈ ਇੱਕ ਵੀਡੀਓ ਵਿੱਚ ਯੁਜਵੇਂਦਰ ਚਾਹਲ ‘ਵੇਪਿੰਗ’ ਕਰਦੇ ਨਜ਼ਰ ਆਏ ਸਨ, ਜਿਸ ਕਾਰਨ ਕਾਫੀ ਵਿਵਾਦ ਪੈਦਾ ਹੋ ਗਿਆ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਕਿੰਗਜ਼ ਨੇ ਉਹਨਾਂ ਨੂੰ ਕੁਝ ਸਮੇਂ ਲਈ ਵੀਡੀਓ ਬਣਾਉਣ ਤੋਂ ਮਨ੍ਹਾ ਕਰ ਦਿੱਤਾ ਹੈ।
ਬੀਸੀਸੀਆਈ ਨੇ ਚੁੱਕਿਆ ਅਹਿਮ ਕਦਮ
ਸਿਰਫ਼ ਪੰਜਾਬ ਹੀ ਨਹੀਂ, ਬਲਕਿ ਦਿੱਲੀ ਕੈਪੀਟਲਜ਼ ਨੇ ਵੀ ਆਪਣੇ ਖਿਡਾਰੀਆਂ ਅਤੇ ਸਪੋਰਟ ਸਟਾਫ ਦੇ ਪਰਿਵਾਰਕ ਮੈਂਬਰਾਂ ਦੇ ਵੀਡੀਓ ਪੋਸਟ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਬੀਸੀਸੀਆਈ ਨੇ ‘ਹਨੀ ਟ੍ਰੈਪ’ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਖਿਡਾਰੀਆਂ ਅਤੇ ਅਧਿਕਾਰੀਆਂ ਦੇ ਹੋਟਲ ਕਮਰਿਆਂ ਵਿੱਚ ਅਣਪਛਾਤੇ ਲੋਕਾਂ ਦੀ ਐਂਟਰੀ ‘ਤੇ ਮੁਕੰਮਲ ਰੋਕ ਲਗਾ ਦਿੱਤੀ ਹੈ। ਰਿਪੋਰਟਾਂ ਮੁਤਾਬਕ, ਇੱਕ ਖਿਡਾਰੀ ਦੀ ਮਹਿਲਾ ਮਿੱਤਰ ਵੱਲੋਂ ਟੀਮ ਦੀ ਗੁਪਤ ਜਾਣਕਾਰੀ ਲੀਕ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਹਾਲਾਂਕਿ ‘ਜਗ ਬਾਣੀ’ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ।
ਬੀਸੀਸੀਆਈ ਨੇ ਫਰੈਂਚਾਇਜ਼ੀ ਮਾਲਕਾਂ ਨੂੰ ਵੀ ਸਪੱਸ਼ਟ ਕੀਤਾ ਹੈ ਕਿ ਉਹ ਮੈਚ ਦੌਰਾਨ ਡਗਆਊਟ, ਡਰੈਸਿੰਗ ਰੂਮ ਜਾਂ ਮੈਦਾਨ ਵਿੱਚ ਖਿਡਾਰੀਆਂ ਨਾਲ ਸਰੀਰਕ ਸੰਪਰਕ (ਜਿਵੇਂ ਗਲੇ ਮਿਲਣਾ) ਜਾਂ ਗੱਲਬਾਤ ਨਹੀਂ ਕਰ ਸਕਦੇ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸੇ ਸੀਜ਼ਨ ਵਿੱਚ ਰਾਜਸਥਾਨ ਰਾਇਲਜ਼ ਦੇ ਮੈਨੇਜਰ ਡਗਆਊਟ ਵਿੱਚ ਫ਼ੋਨ ਦੀ ਵਰਤੋਂ ਕਰਦੇ ਪਾਏ ਗਏ ਸਨ ਅਤੇ ਕਪਤਾਨ ਰਿਆਨ ਪਰਾਗ ‘ਤੇ ਵੇਪਿੰਗ ਲਈ ਜੁਰਮਾਨਾ ਵੀ ਲਗਾਇਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ