Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

0
125


Gangster Amritpal Singh arrested : ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਹਿਯੋਗ ਵਿੱਚ ਜਾਰੀ ਕੀਤੇ ਇੰਟਰਪੋਲ ਰੈੱਡ ਨੋਟਿਸ ਦੇ ਆਧਾਰ ’ਤੇ ਮੋਲਡੋਵਾ ਬਾਰਡਰ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੇ ਸੋਸ਼ਲ ਮੀਡੀਆ ਪੇਜ ‘ਤੇ ਸ਼ੇਅਰ ਕੀਤੀ ਗਈ ਜਾਣਕਾਰੀ ਅਨੁਸਾਰ ਗੈਂਗਸਟਰ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਕਾਫ਼ੀ ਸਮੇਂ ਤੋਂ ਵਿਦੇਸ਼ ਵਿੱਚ ਭਗੌੜਾ ਸੀ। ਉਸ ਦੀ ਹਿਰਾਸਤ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਲਗਾਤਾਰ ਅੰਤਰਰਾਸ਼ਟਰੀ ਤਾਲਮੇਲ ਅਤੇ ਨਿਰੰਤਰ ਪੈਰਵੀ ਦਾ ਨਤੀਜਾ ਹੈ। ਉਸ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਉਣ ਲਈ ਭਾਰਤ ਵਾਪਸ ਲਿਆਉਣ ਵਾਸਤੇ ਕਾਨੂੰਨੀ ਅਤੇ ਕੂਟਨੀਤਿਕ ਪ੍ਰਕਿਰਿਆਵਾਂ ਚੱਲ ਰਹੀਆਂ ਹਨ।

ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਸੈੱਲ (OFTEC) ਇਸ ਸਮੇਂ ਵਿਦੇਸ਼ਾਂ ਵਿੱਚ ਲੁਕੇ 61 ਭਗੌੜੇ ਗੈਂਗਸਟਰਾਂ ਦਾ ਪਿੱਛਾ ਕਰ ਰਿਹਾ ਹੈ। ਅੰਮ੍ਰਿਤ ਦਾਲਮ ਦੀ ਹਿਰਾਸਤ, ਵਿਦੇਸ਼ਾਂ ਵਿੱਚ ਨਿਆਂ ਤੋਂ ਬਚਣ ਵਾਲੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਦੇ ਸਾਡੇ ਚੱਲ ਰਹੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਪੰਜਾਬ ਪੁਲਿਸ ਇਹ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਕਿ ਅਪਰਾਧੀ, ਭਾਵੇਂ ਉਹ ਕਿਤੇ ਵੀ ਲੁਕੇ ਹੋਣ, ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ।  ਜ਼ਿਕਰਯੋਗ ਹੈ ਕਿ ਅੰਮ੍ਰਿਤ ਦਾਲਮ ਬਟਾਲਾ ਦੇ ਨਜ਼ਦੀਕੀ ਪਿੰਡ ਦਾਲਮ ਦਾ ਵਾਸੀ ਹੈ ਤੇ ਇਸ ਵੇਲੇ ਵਿਦੇਸ਼ ਚ ਬੈਠ ਕੇ ਦੇਸ਼ ਵਿਰੋਧੀ ਗਤੀਵਿਧੀਆਂ ਕਰ ਰਿਹਾ ਸੀ।

ਕਈ ਮਹੀਨਿਆਂ ਤਕ ਰੱਖੀ ਗਈ ਗਤੀਵਿਧੀਆਂ ‘ਤੇ ਨਜ਼ਰ

ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੀ ਮੁਹਿੰਮ ‘ਚ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਕੀਤਾ ਗਿਆ। ਕਈ ਮਹੀਨਿਆਂ ਤੋਂ ਉਸ ਦੇ ਟਿਕਾਣਿਆਂ ਅਤੇ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ। ਆਖਿਰਕਾਰ ਮੋਲਦੋਵਾ ਸਰਹੱਦ ‘ਤੇ ਉਸ ਦੀ ਗ੍ਰਿਫਤਾਰੀ ਸੰਭਵ ਹੋ ਸਕੀ।

ਵਿਦੇਸ਼ ਭੱਜੇ ਅਪਰਾਧੀਆਂ ‘ਤੇ ਨਕੇਲ ਪਾਉਣ ‘ਚ ਮਦਦ ਮਿਲੇਗੀ

ਅੰਮ੍ਰਿਤ ਦਾਲਮ ਦੀ ਹਿਰਾਸਤ ਨੂੰ ਪੰਜਾਬ ਪੁਲਿਸ ਲਈ ਇੱਕ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਵਿਦੇਸ਼ਾਂ ਵਿੱਚ ਲੁਕੇ ਹੋਰ ਅਪਰਾਧੀਆਂ ਖਿਲਾਫ ਕਾਰਵਾਈ ਨੂੰ ਵੀ ਗਤੀ ਮਿਲੇਗੀ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜਣ ਵਾਲੇ ਅਪਰਾਧੀਆਂ ਨੂੰ ਵੀ ਆਖਿਰਕਾਰ ਇਨਸਾਫ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਅੰਮ੍ਰਿਤ ਦਾਲਮ ਦੀ ਹਿਰਾਸਤ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
 

ਹੋਰ ਪੜ੍ਹੋ



News Source link