Jalandhar Bank Robbery : ਜਲੰਧਰ ਵਿੱਚ ਅੱਜ ਪੰਜਾਬ ਨੈਸ਼ਨਲ ਬੈਂਕ ਨੂੰ ਦਿਨ-ਦਿਹਾੜੇ ਲੁੱਟ ਲਿਆ ਗਿਆ ਹੈ। ਦੋ ਲੁਟੇਰੇ ਸਕੂਟਰੀ ‘ਤੇ ਆਏ, ਉਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ। ਇੱਕ ਬੈਂਕ ਦੇ ਬਾਹਰ ਨਿਗਰਾਨੀ ਕਰਦਾ ਰਿਹਾ , ਜਦੋਂ ਕਿ ਦੂਜਾ ਅੰਦਰ ਗਿਆ ਅਤੇ ਕੈਸ਼ੀਅਰ ਤੋਂ ਪੈਸੇ ਮੰਗਣ ਲੱਗਿਆ।
ਦੁਨੀਆਂ ਦਾ ਸਭ ਤੋਂ ਮਹਿੰਗਾ ਅੰਬ ਕਿਹੜਾ ਹੈ?
ਜਦੋਂ ਕੈਸ਼ੀਅਰ ਨੇ ਉਨ੍ਹਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਲੁਟੇਰਿਆਂ ਨੇ ਉਸਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਫਿਰ ਉਸ ‘ਤੇ ਪਿਸਤੌਲ ਤਾਣ ਦਿੱਤੀ। ਫਿਰ ਉਹ ਕੈਸ਼ ਕਾਊਂਟਰ ‘ਤੇ ਰੱਖੇ ਪੈਸਿਆਂ ਨਾਲ ਭਰੇ ਬੈਗ ਨੂੰ ਲੈ ਕੇ ਭੱਜ ਗਏ, ਜਿਸ ਵਿੱਚ ਲਗਭਗ 7 ਲੱਖ ਰੁਪਏ ਸਨ।
ਇਹ ਘਟਨਾ ਦੁਪਹਿਰ 2:30 ਵਜੇ ਦੇ ਕਰੀਬ ਵਾਪਰੀ। ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਮੁਲਜ਼ਮ ਬੈਂਕ ਤੋਂ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ। ਉਹ ਦੋਵੇਂ ਮਾਸਕ ਪਹਿਨੇ ਹੋਏ ਸਨ ਅਤੇ ਫਿਰ ਸਕੂਟਰੀ ‘ਤੇ ਜਾ ਰਹੇ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।।
ਡੀਸੀਪੀ ਢਿੱਲੋਂ ਨੇ ਦੱਸਿਆ ਕਿ ਦੁਪਹਿਰ 2:30 ਵਜੇ ਦੋ ਲੁਟੇਰਿਆਂ ਵਿੱਚੋਂ ਇੱਕ ਲੁਟੇਰਾ ਕੈਸ਼ੀਅਰ ਕੋਲ ਆਇਆ ਅਤੇ ਸਾਰੀ ਨਕਦੀ ਦੇਣ ਲਈ ਕਹਿਣ ਲੱਗਿਆ। ਕੈਸ਼ੀਅਰ ਨੇ ਪਹਿਲਾਂ ਨਕਦੀ ਦੇਣ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸਨੇ ਇਨਕਾਰ ਕਰ ਦਿੱਤਾ ਤਾਂ ਲੁਟੇਰੇ ਨੇ ਪਿਸਤੌਲ ਕੱਢੀ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਫਿਰ ਕਾਊਂਟਰ ‘ਤੇ ਰੱਖਿਆ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਭੱਜ ਗਿਆ।
ਲੁਟੇਰਿਆਂ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ
ਡੀਸੀਪੀ ਨੇ ਕਿਹਾ ਕਿ ਕਰਮਚਾਰੀਆਂ ਦੁਆਰਾ ਨਕਦੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ