Jalandhar News : ਜਲੰਧਰ ( Jalandhar) ਦੇ ਸੁੱਚੀ ਪਿੰਡ ਵਿਖੇ ਖੇਤ ਵਿਚ ਕੰਮ ਕਰਦੇ ਸਮੇਂ ਇੱਕ ਕਿਸਾਨ (Farmer dies ) ਦੀ ਟਰੈਕਟਰ ਪਲਟਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਉਰਫ਼ ਪੱਪੂ ਪਿੰਡ ਲੰਮਾ ਵਜੋਂ ਹੋਈ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਆਪਣੇ ਖੇਤ ਵਿਚ ਟਰੈਕਟਰ ਨਾਲ ਕੰਮ ਕਰ ਰਿਹਾ ਸੀ। ਖੇਤ ਵਿੱਚ ਕੰਮ ਕਰਦੇ ਸਮੇਂ ਅਚਾਨਕ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ, ਜਿਸ ਦੇ ਹੇਠਾਂ ਦੱਬਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਚਲਾ ਰਹੇ ਗੁਲਜ਼ਾਰ ਸਿੰਘ ਨੂੰ ਸੰਭਲਣ ਦਾ ਮੌਕਾ ਵੀ ਨਾ ਮਿਲਿਆ ਅਤੇ ਉਹ ਟਰੈਕਟਰ ਦੇ ਹੇਠਾਂ ਬੁਰੀ ਤਰ੍ਹਾਂ ਦੱਬ ਗਏ।
ਮਦਦ ਲਈ ਦੌੜੇ ਪਿੰਡ ਵਾਸੀ, ਪਰ ਉਦੋਂ ਤੱਕ ਹੋ ਚੁੱਕੀ ਸੀ ਦੇਰ
ਟਰੈਕਟਰ ਪਲਟਣ ਦੀ ਆਵਾਜ਼ ਅਤੇ ਰੌਲਾ ਸੁਣ ਕੇ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨ ਅਤੇ ਪਿੰਡ ਵਾਸੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਕੁਝ ਹੀ ਸਮੇਂ ਵਿੱਚ ਘਟਨਾ ਸਥਾਨ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪਿੰਡ ਵਾਸੀਆਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਟਰੈਕਟਰ ਹੇਠਾਂ ਦੱਬੇ ਗੁਲਜ਼ਾਰ ਸਿੰਘ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਕਾਫ਼ੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਟਰੈਕਟਰ ਦੇ ਭਾਰੀ ਵਜ਼ਨ ਹੇਠਾਂ ਦੱਬਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ
ਗੁਲਜ਼ਾਰ ਸਿੰਘ ਉਰਫ਼ ਪੱਪੂ ਦੀ ਅਚਾਨਕ ਮੌਤ ਦੀ ਖ਼ਬਰ ਜਿਵੇਂ ਹੀ ਉਨ੍ਹਾਂ ਦੇ ਘਰ ਅਤੇ ਲੰਮਾ ਪਿੰਡ ਵਿੱਚ ਪਹੁੰਚੀ, ਉੱਥੇ ਮਾਤਮ ਛਾ ਗਿਆ। ਇਸ ਦੁਖਦਾਈ ਹਾਦਸੇ ਨੇ ਪੂਰੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਾਸੀ ਉਨ੍ਹਾਂ ਨੂੰ ਹੌਸਲਾ ਦੇਣ ਲਈ ਘਰ ਪਹੁੰਚ ਰਹੇ ਹਨ। ਪੂਰੇ ਪਿੰਡ ਵਿੱਚ ਸੋਗ ਅਤੇ ਸਨਾਟਾ ਪਸਰਿਆ ਹੋਇਆ ਹੈ। ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਵੀ ਦੇ ਦਿੱਤੀ ਗਈ ਹੈ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha