Jalandhar Police Eencounter : ਜਲੰਧਰ ਦੇ ਫੋਲੜੀਵਾਲ ਇਲਾਕੇ ‘ਚ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫਗਵਾੜਾ ਦੇ ਸੁਧੀਰ ਸਵੀਟਸ ’ਚ ਹਾਲ ਹੀ ’ਚ ਹੋਈ ਗੋਲੀਬਾਰੀ ਦੇ ਮਾਮਲੇ ‘ਚ ਸ਼ੂਟਰ ਕੁਲਵੰਤ ਸਿੰਘ ਉਰਫ਼ ਗੋਪਾ ਮੁੱਠਭੇੜ ਦੌਰਾਨ ਜ਼ਖਮੀ ਹੋ ਗਿਆ ਹੈ।
ਇਸ ਤੋਂ ਬਾਅਦ ਪੁਲਿਸ ਨੇ ਆਰੋਪੀ ਕੁਲਵੰਤ ਸਿੰਘ ਗੋਪਾ ਨੂੰ ਜ਼ਖਮੀ ਹਾਲਤ ’ਚ ਫੜ ਲਿਆ ਅਤੇ ਉਸਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਮੌਕੇ ‘ਤੇ 10 ਤੋਂ 12 ਰਾਊਂਡ ਫਾਇਰ ਕੀਤੇ ਗਏ। ਗ੍ਰਿਫ਼ਤਾਰ ਆਰੋਪੀ ਗੋਪਾ ਸੋਨੂੰ ਖੱਤਰੀ ਗੈਂਗ ਦਾ ਇਕ ਕਾਰਕੁਨ ਹੈ ਅਤੇ ਨਵਾਂਸ਼ਹਿਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਗਰਮ ਪਾਣੀ ‘ਚ ਹਲਦੀ ਅਤੇ ਘਿਓ ਮਿਲਾ ਕੇ ਪੀਣ ਨਾਲ ਕੀ ਹੁੰਦਾ ਹੈ ?
ਮਿਲੀ ਜਾਣਕਾਰੀ ਅਨੁਸਾਰ ਜਲੰਧਰ ਪੁਲਸ ਅਤੇ ਆਰੋਪੀ ਕੁਲਵੰਤ ਸਿੰਘ ਗੋਪਾ ਵਿਚਾਲੇ ਲਗਭਗ 10 ਤੋਂ 12 ਰਾਊਂਡ ਫਾਇਰਿੰਗ ਹੋਈ ਹੈ। ਇਸ ਫਾਇਰਿੰਗ ਦੌਰਾਨ ਕੁਲਵੰਤ ਸਿੰਘ ਗੋਪਾ ਦੀ ਲੱਤ ਵਿੱਚ ਗੋਲ਼ੀ ਲੱਗੀ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਦਬੋਚ ਲਿਆ। ਪੁਲਸ ਨੇ ਮੌਕੇ ਤੋਂ ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਗੋਪਾ 17 ਜਨਵਰੀ ਨੂੰ ਫਗਵਾੜਾ ਦੀ ‘ਸੁਧੀਰ ਸਵੀਟ ਸ਼ਾਪ’ ‘ਤੇ ਹੋਈ ਗੋਲ਼ੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਕੁਲਵੰਤ ਸਿੰਘ ਗੋਪਾ ਇਕ ਪੇਸ਼ੇਵਰ ਅਪਰਾਧੀ ਹੈ ਅਤੇ ਉਸ ਦੇ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ ‘ਚ 18 ਅਪਰਾਧਿਕ ਮਾਮਲੇ ਦਰਜ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ