Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ

Must read


 Kapil Sharma Amritsar House Firing News : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਤਾਬੜਤੋੜ ਫਾਇਰਿੰਗ ਹੋਣ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਹਮਲਾਵਰ ਬਾਈਕ ‘ਤੇ ਆਏ ਸਨ ਅਤੇ ਅੰਮ੍ਰਿਤਸਰ ਦੇ ਪੋਸ਼ ਇਲਾਕੇ ਹੋਲੀ ਸਿਟੀ ਵਿੱਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਦੋ ਰਾਊਂਡ ਫਾਇਰ ਕਰਕੇ ਮੌਕੇ ਤੋਂ ਫਰਾਰ ਹੋ ਗਏ। ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ ਅੰਮ੍ਰਿਤਸਰ ਪੁਲਿਸ ਨੇ ਇਸਨੂੰ ਅਫ਼ਵਾਹ ਦੱਸਿਆ ਹੈ।

Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ

ਅੰਮ੍ਰਿਤਸਰ ਪੁਲਿਸ ਨੇ ਦੱਸਿਆ ਅਫ਼ਵਾਹ 

ਅੰਮ੍ਰਿਤਸਰ ਪੁਲਿਸ ਨੇ ਟਵੀਟ ਕਰਦਿਆਂ ਲਿਖਿਆ ਕਿ ਕੁਝ ਗੈਰ-ਜ਼ਿੰਮੇਵਾਰ ਵਿਅਕਤੀ ਅੰਮ੍ਰਿਤਸਰ ਵਿੱਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਹੋਈ ਕਥਿਤ ਗੋਲੀਬਾਰੀ ਦੀ ਘਟਨਾ ਸੰਬੰਧੀ ਅਫਵਾਹਾਂ ਫੈਲਾ ਰਹੇ ਹਨ। ਤੱਥਾਂ ਨੂੰ ਸਪੱਸ਼ਟ ਕਰਨ ਅਤੇ ਗਲਤ ਜਾਣਕਾਰੀ ਨੂੰ ਦੂਰ ਕਰਨ ਲਈ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਮਾਣਿਤ ਜਾਣਕਾਰੀ ‘ਤੇ ਭਰੋਸਾ ਕਰਨ।

 ਕੈਨੇਡਾ ਵਿੱਚ Kap’s Cafe ‘ਤੇ ਵੀ ਹੋ ਚੁੱਕੀ ਹੈ ਗੋਲੀਬਾਰੀ

 ਇਸ ਤੋਂ ਪਹਿਲਾਂ ਕੈਨੇਡਾ ਦੇ ਸਰੀ ਵਿੱਚ ਉਨ੍ਹਾਂ ਦੇ ਮਸ਼ਹੂਰ ਕੈਫੇ Kap’s Cafe ਦੇ ਬਾਹਰ ਵੀ ਕਈ ਵਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।  Kap’s Cafe ਨੂੰ ਜੁਲਾਈ, ਅਗਸਤ ਅਤੇ ਅਕਤੂਬਰ 2025 ਵਿੱਚ ਵੀ ਨਿਸ਼ਾਨਾ ਬਣਾਇਆ ਗਿਆ ਸੀ। ਜੁਲਾਈ ਹਮਲੇ ਵਿੱਚ ਹਮਲਾਵਰਾਂ ਨੇ ਕੈਫੇ ‘ਤੇ ਨੌਂ ਗੋਲੀਆਂ ਚਲਾਈਆਂ। 

ਇਸ ਤੋਂ ਬਾਅਦ ਅਗਸਤ ਵਿੱਚ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ। ਕੈਫੇ ਦੀਆਂ ਖਿੜਕੀਆਂ ਵਿੱਚ ਛੇ ਗੋਲੀਆਂ ਦੇ ਨਿਸ਼ਾਨ ਅਤੇ ਟੁੱਟੇ ਹੋਏ ਸ਼ੀਸ਼ੇ ਦਿਖਾਈ ਦੇ ਰਹੇ ਸਨ। ਲਾਰੈਂਸ ਗੈਂਗ ਨਾਲ ਜੁੜੇ ਗੋਲਡੀ ਢਿੱਲੋਂ ਦੀ ਇੱਕ ਪੋਸਟ ਵਾਇਰਲ ਹੋਈ ਸੀ, ਜਿਸ ਵਿੱਚ ਕਪਿਲ ਦੇ ਕੈਫੇ ‘ਤੇ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ। ਅਕਤੂਬਰ ਵਿੱਚ ਤੀਜੀ ਵਾਰ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ। ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੋਲਡੀ ਢਿੱਲੋਂ ਅਤੇ ਕੁਲਵੀਰ ਸਿੱਧੂ ਨੇਪਾਲੀ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article