Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 

Must read


Kulhad Pizza Couple: ਜਲੰਧਰ ਦਾ ਕੁੱਲ੍ਹੜ ਪੀਜ਼ਾ ਕਪਲ ਆਏ ਦਿਨ ਸੁਰਖੀਆਂ ਵਿੱਚ ਰਹਿੰਦਾ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਯੂਜ਼ਰਸ ਵਿਚਾਲੇ ਐਕਟਿਵ ਰਹਿੰਦਾ ਹੈ। ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਕਿਸੇ ਅਣਜਾਣ ਸ਼ਖਸ਼ ਦੀਆਂ ਤਸਵੀਰਾਂ ਪੋਸਟ ਕੀਤੀਆਂ ਗਈਆਂ। ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ। ਜਦੋਂ ਹੀ ਇਨ੍ਹਾਂ ਤਸਵੀਰਾਂ ਨੂੰ ਯੂਜ਼ਰਸ ਨੇ ਦੇਖਿਆ ਤਾਂ ਜੋੜੇ ਦਾ ਅਕਾਊਂਟ ਹੈਕ ਹੋਣ ਦੀ ਚਰਚਾ ਹਰ ਪਾਸੇ ਹੋਣ ਲੱਗੀ। 

ਦੱਸ ਦੇਈਏ ਕਿ ਗੁਰਪ੍ਰੀਤ ਦੇ ਅਕਾਊਂਟ ਉੱਪਰ ਕਿਸੇ ਅਣਜਾਣ ਸ਼ਖਸ਼ ਦੀਆਂ ਇੱਕ ਨਹੀਂ ਬਲਕਿ ਕਈ ਤਸਵੀਰਾਂ ਪੋਸਟ ਕੀਤੀਆਂ ਗਈਆਂ। ਹਾਲਾਂਕਿ ਕੁਝ ਹੀ ਮਿੰਟਾਂ ਵਿੱਚ ਫਿਰ ਇਨ੍ਹਾਂ ਨੂੰ ਡਿਲੀਟ ਕਰ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਦਾ ਅਕਾਊਂਟ ਹੈਕ ਹੋਇਆ ਹੈ, ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 

ਕੁੱਲ੍ਹੜ ਪੀਜ਼ਾ ਕਪਲ ਨੂੰ ਮਿਲੀ ਸੁਰੱਖਿਆ

ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ ਵਿੱਚ ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਨੂੰ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ 2 ਤੈਨਾਤ ਰਹਿਣਗੇ। ਇੱਕ ਪੀਸੀਆਰ ਦੀ ਗੱਡੀ ਵੀ ਉਹਨਾਂ ਦੇ ਘਰ ਅਤੇ ਰੈਸਟੋਰੈਂਟ ਦੀ ਰਖਵਾਲੀ ਕਰੇਗੀ ਅਤੇ ਪੁਲਿਸ ਦੀ ਨਜ਼ਰ ਇਨ੍ਹਾਂ ਤੇ ਬਣੀ ਰਹੇਗੀ।

 



News Source link

- Advertisement -

More articles

- Advertisement -

Latest article