DM Gagandeep Randhawa Suicide Case : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ‘ਆਪ’ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਪੁਲਿਸ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਜਾ ਰਹੀ ਹੈ। ਮੈਡੀਕਲ ਕਰਵਾਉਣ ਉਪਰੰਤ ਲਾਲਜੀਤ ਭੁੱਲਰ ਨੂੰ ਮੰਗਲਵਾਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਡੀ ਗੋਬਿੰਦਗੜ੍ਹ ਪੁਲਸ ਥਾਣੇ ਵਿੱਚ ਕੀਤੇ ਆਤਮ ਸਮਰਪਣ ਉਪਰੰਤ ਤਕਰੀਬਨ ਚਾਰ ਘੰਟਿਆਂ ਬਾਅਦ ਅੰਮ੍ਰਿਤਸਰ ਪੁਲਿਸ ਮੰਡੀ ਗੋਬਿੰਦਗੜ੍ਹ ਪਹੁੰਚੀ। ਮੰਡੀ ਗੋਬਿੰਦਗੜ੍ਹ ਪਹੁੰਚਣ ‘ਤੇ ਥਾਣੇ ਵਿੱਚ ਅਗਲੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਅੰਮ੍ਰਿਤਸਰ ਪੁਲਸ ਵੱਲੋਂ ਸਾਬਕਾ ਮੰਤਰੀ ਲਾਗਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਵਿਖੇ ਲਿਜਾਇਆ ਜਾ ਰਿਹਾ ਹੈ।
ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿਸ ‘ਚ ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..
ਦੱਸ ਦੇਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਇਸ ਵਿੱਚ ਮੁੱਖ ਮੁਲਜ਼ਮ ਵਜੋਂ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਸਦੇ PA ਦਿਲਬਾਗ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਹੋਰ ਪੜ੍ਹੋ