Ludhiana News : ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀ) ਵਿੱਚ ਇੱਕ ਬੇਹੱਦ ਸੰਵੇਦਨਸ਼ੀਲ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿਡਨੀ ਦੀ ਬਿਮਾਰੀ ਨਾਲ ਪੀੜਤ 31 ਸਾਲਾ ਮਜ਼ਦੂਰ ਗਗਨਦੀਪ ਸਿੰਘ ਦੀ ਮੌਤ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ 1.16 ਲੱਖ ਰੁਪਏ ਦੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਾਰਨ ਲਗਭਗ 24 ਘੰਟਿਆਂ ਤੱਕ ਮ੍ਰਿਤਕ ਦੇਹ ਪਰਿਵਾਰ ਨੂੰ ਨਹੀਂ ਸੌਂਪੀ।
ਜਾਣੋ ਪੰਜਾਬ ‘ਚ ਕਿੰਨੇ ਦਿਨਾਂ ਦਾ ਹੈ ਤੇਲ ਤੇ LPG ਦਾ ਸਟਾਕ
ਮ੍ਰਿਤਕ ਦੇ ਪਰਿਵਾਰ ਅਨੁਸਾਰ ਗਗਨਦੀਪ ਸਿੰਘ ਪੇਸ਼ੇ ਤੋਂ ਪੇਂਟਰ ਸੀ ਅਤੇ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਤੋਂ ਪੀੜਤ ਸੀ। ਸ਼ੁੱਕਰਵਾਰ ਸਵੇਰੇ ਉਸਦੀ ਮੌਤ ਹੋ ਗਈ ਪਰ ਹਸਪਤਾਲ ਨੇ ਬਿੱਲ ਦਾ ਭੁਗਤਾਨ ਨਾ ਹੋਣ ਤੱਕ ਮ੍ਰਿਤਕ ਦੇਹ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਨਾਲ ਪਰਿਵਾਰ ਨੂੰ ਗੰਭੀਰ ਮਾਨਸਿਕ ਸਦਮਾ ਪਹੁੰਚਿਆ ਅਤੇ ਅੰਤਿਮ ਸਸਕਾਰ ਸਮੇਂ ਸਿਰ ਨਹੀਂ ਹੋ ਸਕਿਆ।
“ਅਸੀਂ ਗਰੀਬ ਹਾਂ, ਇੰਨੇ ਪੈਸੇ ਕਿੱਥੋਂ ਲਿਆਵਾਂਗੇ?”
ਮ੍ਰਿਤਕ ਦੇ ਰਿਸ਼ਤੇਦਾਰ ਓਮ ਪਾਲ ਸਿੰਘ ਨੇ ਕਿਹਾ ਕਿ ਪਰਿਵਾਰ ਆਰਥਿਕ ਤੌਰ ‘ਤੇ ਕਮਜ਼ੋਰ ਹੈ। “ਅਸੀਂ ਮਜ਼ਦੂਰੀ ਕਰਕੇ ਆਪਣਾ ਘਰ ਚਲਾਉਂਦੇ ਹਾਂ। ਅਸੀਂ 1.16 ਲੱਖ ਰੁਪਏ ਕਿੱਥੋਂ ਲਿਆਵਾਂਗੇ? ਹਸਪਤਾਲ ਨੇ ਸਾਡੇ ਨਾਲ ਅਣਮਨੁੱਖੀ ਸਲੂਕ ਕੀਤਾ।”
ਸਮਾਜਿਕ ਸੰਸਥਾ ਦੀ ਐਂਟਰੀ ਤੋਂ ਬਾਅਦ ਬਦਲਿਆ ਮਾਹੌਲ
ਇਸ ਮਗਰੋਂ ਪਰਿਵਾਰ ਨੇ ਰਾਹਤ – ਦ ਸੇਫ ਕਮਿਊਨਿਟੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਕਮਲਜੀਤ ਸੋਈ ਨਾਲ ਸੰਪਰਕ ਕੀਤਾ। ਡਾ. ਸੋਈ ਨੇ ਤੁਰੰਤ ਕਾਰਵਾਈ ਕੀਤੀ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਨੂੰ ਸ਼ਿਕਾਇਤ ਭੇਜੀ। ਦੁਪਹਿਰ 3:30 ਵਜੇ ਦੇ ਕਰੀਬ ਦਖਲਅੰਦਾਜ਼ੀ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਪਿੱਛੇ ਹਟ ਗਿਆ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ