ਲੁਧਿਆਣਾ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਜੀ ਹਾਂ ਪੁਲਿਸ ਨੇ ਗੋਲਡੀ ਬਰਾੜ ਦੇ 10 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਕਈ ਤਰ੍ਹਾਂ ਦੇ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।
2 ਆਸਟ੍ਰੀਅਨ ਗਲੌਕ ਪਿਸਤੌਲ ਅਤੇ 10 ਹੋਰ ਆਧੁਨਿਕ ਹਥਿਆਰ ਬਰਾਮਦ
ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਇੱਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਤਿੰਨ ਹਫ਼ਤਿਆਂ ਤੱਕ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਇਸ ਮਾਡਿਊਲ ਨਾਲ ਸੰਬੰਧਿਤ 10 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਦਿਆਂ ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਆਸਟ੍ਰੀਅਨ ਗਲੌਕ ਪਿਸਤੌਲ ਅਤੇ 10 ਹੋਰ ਅਧੁਨਿਕ ਹਥਿਆਰ ਸ਼ਾਮਲ ਹਨ।
ਪੰਜਾਬ ਦੀ ਸ਼ਾਂਤੀ ਖਰਾਬ ਕਰਨ ਦੀ ਕੋਸ਼ਿਸ
ਗ੍ਰਿਫਤਾਰ ਕੀਤੇ ਗਏ ਕਾਰਕੁਨ ਸੂਬੇ ਭਰ ਵਿੱਚ ਅਰਾਜਕਤਾ ਫੈਲਾਉਣ ਦੇ ਉਦੇਸ਼ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਧਮਕਾਉਣ ਅਤੇ ਯੋਜਨਾਬੱਧ ਕਤਲਾਂ ਵਿੱਚ ਸ਼ਾਮਲ ਹਨ। ਬੀ.ਐਨ.ਐਸ ਅਤੇ ਆਰਮਜ਼ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਬਾਕੀ ਸਾਥੀਆਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ