Ludhiana Encounter News : ਲੁਧਿਆਣਾ (Ludhiana Encounter) ‘ਚ ਐਤਵਾਰ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (AGTF) (Ludhiana Police Encounter ) ਨੇ ਮੁਕਾਬਲੇ ਦੌਰਾਨ 2 ਗੈਂਗਸਟਰਾਂ ( Two Gangsters ) ਨੂੰ ਢੇਰ ਕਰ ਦਿੱਤਾ। ਦੁਪਹਿਰ ਬਾਅਦ ਕਰੀਬ 3 ਵਜੇ ਆਤਮਾ ਪਾਰਕ ਦੇ ਬਾਹਰ AGTF ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ। AGTF ਦੀ ਟੀਮ ਨੂੰ ਦੇਖਦੇ ਹੀ ਗੈਂਗਸਟਰਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ AGTF ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ। ਦੋਵਾਂ ਪਾਸਿਆਂ ਤੋਂ ਕਰੀਬ 25 ਰਾਊਂਡ ਫਾਇਰ ਹੋਣ ਦੀ ਜਾਣਕਾਰੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ (CP) ਸਵਪਨ ਸ਼ਰਮਾ ਵੀ ਮੌਕੇ ’ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। CP ਨੇ ਦੱਸਿਆ ਕਿ ਪੁਲਿਸ ਕੋਲ ਪਹਿਲਾਂ ਹੀ ਇਸ ਸਬੰਧੀ ਸੂਚਨਾ ਸੀ। ਇਹ ਇੱਕ ਸਾਂਝਾ ਆਪਰੇਸ਼ਨ ਸੀ। AGTF ਕੋਲ ਮਿਲੀ ਜਾਣਕਾਰੀ ਸਾਂਝੀ ਕਰਨ ਤੋਂ ਬਾਅਦ ਦੋਵਾਂ ਟੀਮਾਂ ਨੇ ਮਿਲ ਕੇ ਕਾਰਵਾਈ ਕੀਤੀ।
CP ਮੁਤਾਬਕ ਇਸ ਆਪਰੇਸ਼ਨ ਵਿੱਚ 2 ਵਿਅਕਤੀ ਮਾਰੇ ਗਏ ਹਨ। ਮੌਕੇ ਤੋਂ 9 ਐਮਐਮ ਦੇ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ। CP ਨੇ ਦੱਸਿਆ ਕਿ ਇਸੇ ਥਾਂ ’ਤੇ ਸਾਲ 2016 ਵਿੱਚ ਰਵੀ ਖਵਾਜਕੇ ਨਾਮਕ ਵਿਅਕਤੀ ਦਾ ਕਤਲ ਹੋਇਆ ਸੀ। ਉਸ ਦੀ ਯਾਦ ਵਿੱਚ ਇੱਥੇ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ ਸੀ। ਪੁਲਿਸ ਮੁਤਾਬਕ ਦੋਵੇਂ ਗੈਂਗਸਟਰ ਇਸ ਕੈਂਪ ਵਿੱਚ ਜਾ ਕੇ ਕੁਝ ਲੋਕਾਂ ਨੂੰ ਗੋਲੀ ਮਾਰਨ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਅਨੁਸਾਰ ਦੋਵੇਂ ਮ੍ਰਿਤਕ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ ਅਤੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬਲ ਦੇ ਸੰਪਰਕ ਵਿੱਚ ਸਨ। ਪੁਲਿਸ ਦਾ ਦਾਅਵਾ ਹੈ ਕਿ ਡੋਨੀ ਬਲ ਉਨ੍ਹਾਂ ਨੂੰ ਗਾਈਡ ਕਰ ਰਿਹਾ ਸੀ। ਟਾਰਗੇਟ ਵੀ ਉਸੇ ਵੱਲੋਂ ਦਿੱਤਾ ਗਿਆ ਸੀ ਅਤੇ ਹਥਿਆਰ ਵੀ ਉਸ ਨੇ ਹੀ ਮੁਹੱਈਆ ਕਰਵਾਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।