Ludhiana News : ਪੰਜਾਬ ‘ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਦੇ ਕੰਨੀ ਜੂੰ ਸਿਰਕਦੀ ਦਿਖਾਈ ਨਹੀਂ ਦੇ ਰਹੀ। ਅਜਿਹੀ ਇਕ ਤਾਜ਼ੀ ਘਟਨਾ ਲੁਧਿਆਣਾ ਸ਼ਹਿਰ ਦੇ ਹੋਟਲ ਕੀਜ ਦੇ ਸਾਹਮਣੇ ਵਾਪਰੀ। ਜਿੱਥੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਬਦਮਾਸ਼ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਜਦੋਂ ਔਰਤ ਸੜਕ ਕਿਨਾਰੇ ਗੋਲਗੱਪੇ ਖਾ ਰਹੀ ਸੀ ਤਾਂ ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋ ਨੌਜਵਾਨ ਆਏ, ਜਿਨ੍ਹਾਂ ’ਚੋਂ ਇਕ ਔਰਤ ਦੇ ਲਾਗੇ ਆਇਆ ਅਤੇ ਉਸ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਝਪਟ ਲਈ। ਬੜੀ ਹੀ ਫੁਰਤੀ ਨਾਲ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ।
ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਮਨਜੋਤ ਕੌਰ ਦੀ ਸ਼ਿਕਾਇਤ ’ਤੇ ਅਣਪਛਾਤੇ ਬਦਮਾਸ਼ਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਤਲਾਸ਼ ਕਰਨ ਲਈ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਸੁਰਾਗ ਲਗਾਇਆ ਜਾ ਸਕੇ।
ਜਾਣੋ ਪੰਜਾਬ ‘ਚ ਕਿੰਨੇ ਦਿਨਾਂ ਦਾ ਹੈ ਤੇਲ ਤੇ LPG ਦਾ ਸਟਾਕ
ਦੁੱਗਰੀ ਦੀ ਰਹਿਣ ਵਾਲੀ ਮਨਜੋਤ ਕੌਰ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ‘ਕੀਜ਼ ਹੋਟਲ’ ਦੇ ਸਾਹਮਣੇ ਰੋਡ ‘ਤੇ ਗੋਲਗੱਪੇ ਖਾ ਰਹੀ ਸੀ। ਇਸੇ ਦੌਰਾਨ ਇਕ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਉੱਥੇ ਪਹੁੰਚੇ। ਮੋਟਰਸਾਈਕਲ ਤੋਂ ਇਕ ਨੌਜਵਾਨ ਹੇਠਾਂ ਉਤਰਿਆ ਅਤੇ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਲਈ ਅਤੇ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਰਾਰ ਹੋ ਗਿਆ।
ਜਦੋਂ ਤੱਕ ਆਸ-ਪਾਸ ਦੇ ਲੋਕ ਇਕੱਠੇ ਹੁੰਦੇ ਤਾਂ ਓਦੋਂ ਤੱਕ ਮੁਲਜ਼ਮ ਫ਼ਰਾਰ ਹੋ ਚੁੱਕੇ ਸਨ। ਇਸ ਵਾਰਦਾਤ ਨੇ ਇਕ ਵਾਰ ਫਿਰ ਸ਼ਹਿਰ ਦੀ ਕਾਨੂੰਨ ਵਿਵਸਥਾ ਅਤੇ ਔਰਤਾਂ ਦੀ ਸੁਰੱਖਿਆ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ