Mathura Boat Accident News : ਉੱਤਰ ਪ੍ਰਦੇਸ਼ ਦੇ ਮਥੁਰਾ ਸਥਿਤ ਵ੍ਰਿੰਦਾਵਨ ‘ਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਥੇ ਯਮੁਨਾ ਨਦੀ ਵਿੱਚ 30 ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟ ਗਈ, ਜਿਸ ਕਾਰਨ ਹੁਣ ਤੱਕ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਅਨੇਕਾਂ ਲੋਕ ਲਾਪਤਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਟੀਮਰ ਵਿੱਚ ਸਵਾਰ ਸਾਰੇ ਸੈਲਾਨੀ ਪੰਜਾਬ ਦੇ ਰਹਿਣ ਵਾਲੇ ਸਨ।
Lemon Water : ਗਰਮੀਆਂ ‘ਚ ਨਿੰਬੂ ਪਾਣੀ ਪੀਣ ਦੇ ਫਾਇਦੇ
CM ਭਗਵੰਤ ਮਾਨ ਨੇ ਮਥੁਰਾ ਹਾਦਸੇ ਉਤੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਮਥੁਰਾ ਕਿਸ਼ਤੀ ਹਾਦਸੇ ਉਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਜਗਰਾਉਂ ਸ਼ਹਿਰ ਦੇ ਵਸਨੀਕਾਂ ਨੂੰ ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਜਾ ਰਹੀ ਇਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿਚ ਪਲਟ ਗਈ, ਜਿਸ ਵਿਚ 32 ਲੋਕ ਸਵਾਰ ਸਨ। ਬਹੁਤ ਦੁੱਖ ਨਾਲ ਮੈਨੂੰ ਤੁਹਾਨੂੰ ਦੱਸਣਾ ਪੈ ਰਿਹਾ ਹੈ ਕਿ ਕੁਝ ਸ਼ਰਧਾਲੂਆਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ। ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿਚ ਹਾਂ। ਬਾਕੀ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।
PM ਮੋਦੀ ਨੇ ਕਿਸ਼ਤੀ ਹਾਦਸੇ ਉਤੇ ਪ੍ਰਗਟਾਈ ਸੰਵੇਦਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਥੁਰਾ ਕਿਸ਼ਤੀ ਹਾਦਸੇ ਉਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਲਿਖਿਆ ਹੈ, “ਉੱਤਰ ਪ੍ਰਦੇਸ਼ ਦੇ ਮਥੁਰਾ ਵਿਚ ਕਿਸ਼ਤੀ ਪਲਟਣ ਕਾਰਨ ਹੋਏ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਪ੍ਰਤੀ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।”

CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ ਉਤੇ ਪ੍ਰਗਟਾਇਆ ਦੁੱਖ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਟਵੀਟ ਕਰਕੇ ਮਥੁਰਾ ਕਿਸ਼ਤੀ ਹਾਦਸੇ ਉਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਲਿਖਿਆ, “ਮਥੁਰਾ ਜ਼ਿਲ੍ਹੇ ਵਿਚ ਕਿਸ਼ਤੀ ਪਲਟਣ ਕਾਰਨ ਹੋਏ ਜਾਨੀ ਨੁਕਸਾਨ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲਾ ਹੈ। ਮੇਰੀਆਂ ਡੂੰਘੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਸਬੰਧਤ ਅਧਿਕਾਰੀਆਂ ਨੂੰ ਬਚਾਅ ਅਤੇ ਰਾਹਤ ਕਾਰਜਾਂ ਲਈ ਤੁਰੰਤ ਘਟਨਾ ਸਥਾਨ ‘ਤੇ ਪਹੁੰਚਣ ਅਤੇ ਜ਼ਖਮੀਆਂ ਲਈ ਸਹੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ..

ਜਾਣਕਾਰੀ ਅਨੁਸਾਰ ਜਗਰਾਉਂ ਤੋਂ ਦੋ ਬੱਸਾਂ ਰਾਹੀਂ ਵੱਡੀ ਗਿਣਤੀ ਸ਼ਰਧਾਲੂ ਵਰਿੰਦਾਵਨ ਦੇ ਚਾਰ ਰੋਜ਼ਾ ਧਾਰਮਿਕ ਯਾਤਰਾ ਲਈ ਰਵਾਨਾ ਹੋਏ ਸਨ। ਅੱਜ ਸਵੇਰੇ ਵਰਿੰਦਾਵਨ ਪਹੁੰਚਣ ਤੋਂ ਬਾਅਦ ਸ਼੍ਰੀ ਬਾਂਕੇ ਬਿਹਾਰੀ ਜੀ ਦੇ ਦਰਸ਼ਨਾਂ ਉਪਰੰਤ ਸ਼ਰਧਾਲੂ ਯਮੁਨਾ ਪਾਰ ਪਵਿੱਤਰ ਮੰਦਰਾਂ ਦੇ ਦਰਸ਼ਨਾਂ ਲਈ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ।
ਪੋਂਟੂਨ ਪੁਲ ਨਾਲ ਟਕਰਾਉਣ ਤੋਂ ਬਾਅਦ ਪਲਟਿਆ ਸਟੀਮਰ
ਇਹ ਘਟਨਾ ਯਮੁਨਾ ਨਦੀ ‘ਤੇ ਕੇਸ਼ੀ ਘਾਟ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਸਟੀਮਰ ਪੋਂਟੂਨ ਪੁਲ ਨਾਲ ਟਕਰਾ ਗਿਆ ਅਤੇ ਪਲਟ ਗਿਆ। ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਡੁੱਬਣ ਵਾਲੇ ਕਈ ਪੀੜਤਾਂ ਨੂੰ ਬਚਾਇਆ ਗਿਆ। ਹਾਲਾਂਕਿ, ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਵਿਚ ਜਗਰਾਉਂ ਦੇ ਕਰੀਬ 30 ਤੋਂ ਵੱਧ ਸ਼ਰਧਾਲੂ ਸਵਾਰ ਸਨ। ਕਿਸ਼ਤੀ ਦੇ ਰਵਾਨਾ ਹੋਣ ਤੋਂ ਕੁਝ ਸਮੇਂ ਬਾਅਦ ਕਿਸ਼ਤੀ ਦਾ ਸੰਤੁਲਨ ਵਿਗੜਨ ਕਾਰਨ ਪਲਟ ਗਈ। ਘਟਨਾ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਵਲੋਂ ਗੁਆਚੇ ਲੋਕਾਂ ਨੂੰ ਲੱਭਣ ਲਈ 100 ਗੋਤਾਖੋਰ ਲਗਾਏ ਹੋਏ ਹਨ, ਜੋ ਸ਼ਰਧਾਲੂਆਂ ਨੂੰ ਬਚਾਉਣ ਵਿਚ ਜੁਟ ਗਏ ਹਨ।
ਹੋਰ ਪੜ੍ਹੋ