Middle East War: ਮਿਡਿਲ ਈਸਟ ‘ਚ ਵਧ ਰਹੇ ਸੰਘਰਸ਼ ਦੇ ਦੌਰਾਨ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿਸ ਕਾਰਨ ਲੋਕਾਂ ਦੀ ਚਿੰਤਾ ਵੱਧ ਗਈ ਹੈ। ਦੱਸ ਦੇਈਏ ਕਿ ਈਰਾਨ ਵੱਲੋਂ ਦੁਬਈ ‘ਚ ਸਥਿਤ ਸਿਟੀਬੈਂਕ (Citibank) ਦੇ ਇੱਕ ਟਾਵਰ ‘ਤੇ ਡਰੋਨ ਨਾਲ ਹਮਲਾ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਹਮਲਾ ਉਸ ਸਮੇਂ ਹੋਇਆ ਹੈ ਜਦੋਂ ਖੇਤਰ ‘ਚ ਸੁਰੱਖਿਆ ਦੀ ਸਥਿਤੀ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਹਮਲੇ ਬਾਰੇ ਈਰਾਨ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਕਾਰਵਾਈ ਈਰਾਨ ਵੱਲੋਂ ਦਿੱਤੀ ਗਈ ਉਸ ਚਿਤਾਵਨੀ ਤੋਂ ਕੁਝ ਘੰਟੇ ਬਾਅਦ ਹੋਈ ਹੈ, ਜਿਸ ‘ਚ ਉਸਨੇ ਅਮਰੀਕਾ ਨੂੰ ਖ਼ਬਰਦਾਰ ਕੀਤਾ ਸੀ। ਈਰਾਨ ਦਾ ਦੋਸ਼ ਹੈ ਕਿ ਅਮਰੀਕਾ ਨੇ ਸੰਯੁਕਤ ਅਰਬ ਅਮੀਰਾਤ (UAE) ‘ਚ ਸਥਿਤ ਆਪਣੇ ਫੌਜੀ ਅੱਡਿਆਂ ਦੀ ਵਰਤੋਂ ਕਰਕੇ ਈਰਾਨ ਦੇ ਖਾਰਗ ਟਾਪੂ (Kharg Island) ‘ਤੇ ਸਥਿਤ ਤੇਲ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਹੈ, ਜਿਸ ਨੂੰ ਈਰਾਨ ਨੇ ਇੱਕ “ਖ਼ਤਰਨਾਕ ਕਦਮ” ਕਰਾਰ ਦਿੱਤਾ ਹੈ।
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਉਨ੍ਹਾਂ ਅੱਡਿਆਂ ਦੀ ਪਛਾਣ ਕਰ ਲਈ ਹੈ ਜਿੱਥੋਂ ਹਮਲੇ ਕੀਤੇ ਗਏ ਸਨ। ਈਰਾਨ ਨੇ ਖਾੜੀ ਦੇਸ਼ਾਂ ਨੂੰ ਪਹਿਲਾਂ ਹੀ ਅਪੀਲ ਕੀਤੀ ਸੀ ਕਿ ਉਹ ਅਮਰੀਕੀ ਸੰਪਤੀਆਂ ਦੇ ਨੇੜਲੇ ਇਲਾਕਿਆਂ ਨੂੰ ਖਾਲੀ ਕਰ ਦੇਣ। ਜਿਸ ਇਲਾਕੇ ‘ਚ ਸਿਟੀਬੈਂਕ ਦਾ ਦਫਤਰ ਸਥਿਤ ਹੈ, ਉਹ ਦੁਬਈ ਦਾ ਇੱਕ ਮਹੱਤਵਪੂਰਨ ਵਿੱਤੀ ਅਤੇ ਆਰਥਿਕ ਕੇਂਦਰ ਮੰਨਿਆ ਜਾਂਦਾ ਹੈ। ਇਸ ਆਰਥਿਕ ਜ਼ੋਨ ਨੂੰ ਨਿਸ਼ਾਨਾ ਬਣਾਉਣ ਨਾਲ ਖੇਤਰ ਦੀ ਸੁਰੱਖਿਆ ਤੇ ਸਥਿਰਤਾ ਨੂੰ ਲੈ ਕੇ ਵੱਡੀ ਚਿੰਤਾ ਪੈਦਾ ਹੋ ਗਈ ਹੈ। ਇਸ ਹਮਲੇ ਨਾਲ ਮੱਧ ਪੂਰਬ ‘ਚ ਚੱਲ ਰਹੀ ਜੰਗ ਦੇ ਹੋਰ ਭੜਕਣ ਦਾ ਖਤਰਾ ਵੱਧ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ