MLA Arrested : ਰੇਪ ਮਾਮਲੇ ‘ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ ‘ਤੇ ਹੀ ਪੁਲਿਸ ਨੇ ਦਬੋਚਿਆ

Must read


TMC MLA Arrested : ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ (TMC) ਦੇ ਵਿਧਾਇਕ ਪਰੇਸ਼ਰਾਮ ਦਾਸ ਨੂੰ ਪੁਲਿਸ ਨੇ ਕੋਲਕਾਤਾ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਧਾਇਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਪੁਲਿਸ ਮੁਤਾਬਕ ਉਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਮੁੰਬਈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ।

ਜਾਣਕਾਰੀ ਅਨੁਸਾਰ, ਸੋਮਵਾਰ (9 ਨਵੰਬਰ 2026) ਨੂੰ ਬਰੂਈਪੁਰ ਜ਼ਿਲ੍ਹਾ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਨੇ ਇਹ ਕਾਰਵਾਈ ਕੀਤੀ। ਪੀਟੀਆਈ (PTI) ਦੀ ਰਿਪੋਰਟ ਮੁਤਾਬਕ ਪਰੇਸ਼ਰਾਮ ਦਾਸ ਕੈਨਿੰਗ ਪੱਛਮੀ ਵਿਧਾਨ ਸਭਾ ਹਲਕੇ ਤੋਂ TMC ਦੇ ਵਿਧਾਇਕ ਹਨ।

ਵਿਧਾਇਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਲਾਵਾ ਪਹਿਲਾਂ ਵੀ ਕਈ ਵਿਵਾਦਾਂ ਵਿੱਚ ਸ਼ਾਮਲ ਹੋਣ ਦੇ ਆਰੋਪ ਲੱਗ ਚੁੱਕੇ ਹਨ। ਉਨ੍ਹਾਂ ‘ਤੇ ਮਟਲਾ ਨਦੀ ਦੇ ਕੰਢੇ ‘ਤੇ ਨਾਜਾਇਜ਼ ਕਬਜ਼ਾ ਕਰਨ ਦੇ ਆਰੋਪ ਵੀ ਲੱਗੇ ਸਨ।

ਇਸ ਤੋਂ ਇਲਾਵਾ ਸਾਲ 2023 ਦੀਆਂ ਪੰਚਾਇਤੀ ਚੋਣਾਂ ਦੌਰਾਨ ਹਿੰਸਾ ਭੜਕਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਵੀ ਉਨ੍ਹਾਂ ‘ਤੇ ਲਗਾਏ ਗਏ ਸਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article