Moga News : ਮੋਗਾ ਦੇ ਅਜੀਤਵਾਲ ਥਾਣਾ ਅਧੀਨ ਪੈਂਦੇ ਪਿੰਡ ਤਖਾਣਵੱਧ ਵਿੱਚ ਇੱਕ ਨੌਜਵਾਨ ਨੇ ਆਪਣੀ ਗਰਲਫ੍ਰੈਂਡ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 27 ਸਾਲਾ ਬਲਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਗਰਲਫ੍ਰੈਂਡ ਖ਼ਿਲਾਫ਼ ਥਾਣਾ ਅਜੀਤਵਾਲ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪਰਿਵਾਰਕ ਮੈਂਬਰਾਂ ਦੇ ਅਨੁਸਾਰ ਬਲਜਿੰਦਰ ਦੀ ਇੱਕ ਮਹਿਲਾ ਨਾਲ ਕਾਫ਼ੀ ਸਮੇਂ ਤੋਂ ਦੋਸਤੀ ਸੀ। ਦੋਵੇਂ ਇੱਕ-ਦੂਜੇ ਦੀ ਮਦਦ ਕਰਦੇ ਸਨ। ਇਸ ਦੌਰਾਨ ਮਹਿਲਾ ਨੇ ਆਪਣੀ ਸਮੱਸਿਆ ਦੱਸ ਕੇ ਬਲਜਿੰਦਰ ਤੋਂ 2 ਲੱਖ ਰੁਪਏ ਉਧਾਰ ਲਏ ਸਨ।
‘ਦੋ ਸਾਲਾਂ ਤੋਂ ਮੰਗ ਰਿਹਾ ਸੀ ਆਪਣੇ ਪੈਸੇ’
ਦੱਸਿਆ ਜਾ ਰਿਹਾ ਹੈ ਕਿ ਕਰੀਬ ਦੋ ਸਾਲਾਂ ਤੋਂ ਬਲਜਿੰਦਰ ਉਸ ਮਹਿਲਾ ਤੋਂ ਆਪਣੇ ਪੈਸੇ ਵਾਪਸ ਮੰਗ ਰਿਹਾ ਸੀ, ਪਰ ਉਹ ਹਰ ਵਾਰ ਟਾਲਮਟੋਲ ਕਰ ਰਹੀ ਸੀ। ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਜਦੋਂ ਉਨ੍ਹਾਂ ਦੇ ਪੁੱਤਰ ਨੇ ਪੈਸੇ ਵਾਪਸ ਕਰਨ ਲਈ ਦਬਾਅ ਬਣਾਇਆ ਤਾਂ ਮਹਿਲਾ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।
ਰੇਪ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਤੋਂ ਸੀ ਪ੍ਰੇਸ਼ਾਨ
ਪਰਿਵਾਰ ਦਾ ਆਰੋਪ ਹੈ ਕਿ ਮਹਿਲਾ ਬਲਜਿੰਦਰ ਨੂੰ ਵਾਰ-ਵਾਰ ਧਮਕੀ ਦਿੰਦੀ ਸੀ ਕਿ ਜੇਕਰ ਉਸ ਨੇ ਪੈਸੇ ਮੰਗਣੇ ਬੰਦ ਨਾ ਕੀਤੇ ਤਾਂ ਉਹ ਉਸ ਨੂੰ ਝੂਠੇ ਰੇਪ ਕੇਸ ਵਿੱਚ ਫਸਾ ਕੇ ਜੇਲ੍ਹ ਭੇਜ ਦੇਵੇਗੀ। ਇਨ੍ਹਾਂ ਧਮਕੀਆਂ ਕਾਰਨ ਬਲਜਿੰਦਰ ਮਾਨਸਿਕ ਤੌਰ ‘ਤੇ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਆਖ਼ਿਰਕਾਰ ਉਸ ਨੇ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਥਾਣਾ ਅਜੀਤਵਾਲ ਦੇ ਇੰਚਾਰਜ ਇੰਸਪੈਕਟਰ ਰਾਜ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਸੂਤਰਾਂ ਮੁਤਾਬਕ ਕਥਿਤ ਆਰੋਪੀ ਮਹਿਲਾ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ