ਵਿਦੇਸ਼ Moga: ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਦਾ ਦੇਹਾਂਤ By Mehra Media Team November 27, 2024 0 148 Share FacebookXPinterestWhatsApp Must read ਪੰਜਾਬ ਤੋਂ ਵੱਡੀ ਖ਼ਬਰ! ਗੁਰਦੁਆਰਾ ਸਾਹਿਬ ਦੇ ਗੇਟ 'ਤੇ ਚੱਲੀਆਂ ਗੋਲੀਆਂ; ਬਾਬਾ ਅਮਰਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ October 28, 2026 Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ October 28, 2026 Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਹੈਰਾਨ ਕਰ ਦਏਗਾ ਮਾਮਲਾ… October 28, 2026 Amritsar 'ਚ ਔਰਤ ਦੀ ਗੋਲੀ ਲੱਗਣ ਨਾਲ ਮੌਤ ! ਪਤੀ ਨੇ ਪਿਤਾ ਨੂੰ ਫੋਨ 'ਤੇ ਕਹੀ ਅਜਿਹੀ ਗੱਲ, ਫਿਰ ਹੋ ਗਿਆ ਫਰਾਰ! October 28, 2026 Mehra Media Teamhttps://punjabimedia.in ਮਹਿੰਦਰ ਸਿੰਘ ਰੱਤੀਆਂ ਮੋਗਾ, 27 ਨਵੰਬਰ ਇੱਥੇ ਸ਼ਹਿਰੀ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਦਾ ਅੱਜ ਤੜਕਸਾਰ ਦੇਹਾਂਤ ਹੋ ਗਿਆ। ਉਨ੍ਹਾਂ ਦਾ ਇੱਥੇ ਗਾਂਧੀ ਰੋਡ ਸਥਿਤ ਸਵਰਗ ਆਸ਼ਰਮ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਵਿਧਾਇਕ, ਸਾਬਕਾ ਵਿਧਾਇਕਾਂ, ਧਾਰਮਿਕ, ਸਮਾਜਿਕ ਤੇ ਹੋਰ ਸਿਆਸੀ ਆਗੂਆਂ ਸਮੇਤ ਸੈਂਕੜੇ ਲੋਕਾਂ ਨੇ ਸ਼ਿਰਕਤ ਕੀਤੀ। ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਲੰਬੇ ਸਮੇਂ ਤੋਂ ਬਿਮਾਰ ਸਨ, ਉਨ੍ਹਾਂ ਦੀ ਤਬੀਅਤ ਜ਼ਿਆਦਾ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਅੱਜ ਤੜਕਸਾਰ ਦੇਹਾਂਤ ਹੋ ਗਿਆ। ਜੈਨ ਨੂੰ ਚਾਹੁਣ ਵਾਲਿਆਂ ਵੱਲੋਂ ਜੋਗਿੰਦਰ ਪਾਲ ਦੇ ਬੇਟੇ ਤੇ ਸਾਬਕਾ ਮੇਅਰ ਅਕਸ਼ਿਤ ਜੈਨ ਨਾਲ ਦੁੱਖ ਸਾਂਝਾ ਕੀਤਾ। ਮੋਗਾ ਦੀ ਸਿਆਸਤ ਵਿੱਚ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ ਦਾ ਵੱਡਾ ਨਾਂ ਸੀ। ਉਨ੍ਹਾਂ ਸਾਲ 2007 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਟਿਕਟ ਉੱਤੇ ਚੋਣ ਲੜੀ ਅਤੇ ਮਰਹੂਮ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਜਥੇਦਾਰ ਤੋਤਾ ਸਿੰੰਘ ਨੂੰ ਹਰਾਇਆ ਸੀ। ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਕਾਂਗਰਸ ਦੀ ਟਿਕਟ ਉੱਤੇ ਚੋਣ ਲੜੀ ਅਤੇ ਅਕਾਲੀ ਉਮੀਦਵਾਰ ਸਾਬਕਾ ਡੀਜੀਪੀ ਪੀਐੱਸ ਗਿੱਲ ਨੂੰ ਚਿੱਤ ਕਰ ਕੇ ਵਿਧਾਨ ਸਭਾ ਪੁੱਜੇ। ਦਸੰਬਰ 2012 ਵਿਚ ਉਨ੍ਹਾਂ ਕਾਂਗਰਸ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਅਤੇ ਅਕਾਲੀ ਦਲ ’ਚ ਸ਼ਾਮਲ ਹੋ ਗਏ। ਜਨਵਰੀ 2013 ਵਿੱਚ ਹੋਈ ਜ਼ਿਮਨੀ ਚੋਣ ਵਿੱਚ ਉਨ੍ਹਾਂ ਕਾਂਗਰਸ ਉਮੀਦਵਾਰ ਸਾਬਕਾ ਵਿਧਾਇਕ ਵਿਜੇ ਸਾਥੀ ਨੂੰ ਹਰਾਇਆ। ਸਾਬਕਾ ਵਿਧਾਇਕ ਜੈਨ ਦੀ ਸਿਹਤ ਠੀਕ ਨਾ ਹੋਣ ਕਾਰਨ ਕਰੀਬ ਦੋ ਸਾਲ ਤੋਂ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਠੱਪ ਸਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਪਾਰਟੀ ਵਿਰੋਧੀ ਕਾਰਵਾਈਆਂ ਦਾ ਦੋਸ਼ ਲਾ ਕੇ ਪਿਉ-ਪੁੱਤ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਲੋਕ ਸਭਾ ਚੋਣਾਂ ਦੇ ਨੇੜੇ 13 ਮਾਰਚ 2024 ਨੂੰ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪੁੱਜੇ ਤੇ ਉਨ੍ਹਾਂ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਪਰਿਵਾਰ ਨੇ ਭਾਜਪਾ ਦਾ ਪੱਲਾ ਫੜ ਲਿਆ। News Source link TagsMogaਸਬਕਜਗਦਰਜਨਦਦਹਤਪਲਵਧਇਕ Share FacebookXPinterestWhatsApp Previous articleBajrang Punia: ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ: ਬਜਰੰਗ ਪੂਨੀਆNext articleਭਗਵੰਤ ਮਾਨ ਵੱਲੋਂ ਨਵੇਂ ਵਿਧਾਇਕਾਂ ਨਾਲ ਮੁਲਾਕਾਤ - Advertisement - More articles ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ October 26, 2026 Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ... October 25, 2026 Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ... October 25, 2026 - Advertisement - Latest article ਪੰਜਾਬ ਤੋਂ ਵੱਡੀ ਖ਼ਬਰ! ਗੁਰਦੁਆਰਾ ਸਾਹਿਬ ਦੇ ਗੇਟ 'ਤੇ ਚੱਲੀਆਂ ਗੋਲੀਆਂ; ਬਾਬਾ ਅਮਰਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ October 28, 2026 Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ October 28, 2026 Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਹੈਰਾਨ ਕਰ ਦਏਗਾ ਮਾਮਲਾ… October 28, 2026 Amritsar 'ਚ ਔਰਤ ਦੀ ਗੋਲੀ ਲੱਗਣ ਨਾਲ ਮੌਤ ! ਪਤੀ ਨੇ ਪਿਤਾ ਨੂੰ ਫੋਨ 'ਤੇ ਕਹੀ ਅਜਿਹੀ ਗੱਲ, ਫਿਰ ਹੋ ਗਿਆ ਫਰਾਰ! October 28, 2026 ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ ‘ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, October 27, 2026