30.3 C
Patiāla
Saturday, June 6, 2026

Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ

Must read


Mohali Gurdwara Amb Sahib land Case : ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਜਾਣਕਾਰੀ ਅਨੁਸਾਰ ਗੁਰੂਦੁਆਰਾ ਅੰਬ ਸਾਹਿਬ ਦੀ ਜ਼ਮੀਨ ਨਾਲ ਜੁੜੇ ਘਪਲੇ ਦੇ ਮਾਮਲੇ ‘ਚ ਗਠਿਤ ਕੀਤੀ ਸਬ ਕਮੇਟੀ ਦੀ ਰਿਪੋਰਟ ਦੇ ਅਧਾਰ ‘ਤੇ ਐਡਵੋਕੇਟ ਧਾਮੀ ਨੇ ਕਾਰਵਾਈ ਕਰਦਿਆਂ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਘੁਟਾਲੇ ਵਿੱਚ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਚਿੱਠੀ ਉਤੇ ਪ੍ਰਤਾਪ ਸਿੰਘ ਦੇ ਸਾਇਨ ਹੋਏ ਸਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੀ ਸਿਫਾਰਿਸ਼ ਉਤੇ ਪ੍ਰਤਾਪ ਸਿੰਘ ਨੂੰ ਸਸਪੈਂਡ ਕੀਤਾ ਹੈ। ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਉਤੇ ਸਬ ਕਮੇਟੀ ਬਣਾਈ ਗਈ ਸੀ। ਬੀਤੇ ਦਿਨੀਂ ਹੀ ਸਬ ਕਮੇਟੀ ਨੇ ਆਪਣੀ ਰਿਪੋਰਟ ਐਸਜੀਪੀਸੀ ਪ੍ਰਧਾਨ ਨੂੰ ਭੇਜੀ ਸੀ।

ਜਾਂਚ ਲਈ ਗਠਿਤ ਕੀਤੀ ਗਈ ਸੀ 5 ਮੈਂਬਰੀ ਕਮੇਟੀ

ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ’ਤੇ ਅਧਾਰਤ ਇੱਕ ਪੰਜ-ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸੁਰਜੀਤ ਸਿੰਘ ਭਿੱਟੇਵੱਡ ਅਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਸ਼ਾਮਲ ਕੀਤਾ ਗਿਆ ਸੀ।

ਕੀ ਸੀ ਪੂਰਾ ਮਾਮਲਾ ?

ਦੱਸ ਦਈਏ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ  ਨਾਲ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ।

 

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article