MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ

Must read


Amritpal Singh Grandmother Death : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੀ ਦਾਦੀ ਨਾਲ ਵੀਡੀਓ ਕਾਲ ਰਾਹੀਂ ਆਖਰੀ ਵਾਰ ਗੱਲਬਾਤ ਕੀਤੀ ਸੀ। ਇਹ ਗੱਲਬਾਤ ਅੰਮ੍ਰਿਤਸਰ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੋਈ ਸੀ। ਅਦਾਲਤ ਵੱਲੋਂ ਉਨ੍ਹਾਂ ਨੂੰ ਆਪਣੀ ਦਾਦੀ ਨਾਲ ਗੱਲ ਕਰਨ ਲਈ 10 ਮਿੰਟ ਦਾ ਸਮਾਂ ਦਿੱਤਾ ਗਿਆ ਸੀ।

ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ।

ਕੀ ਹੈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦਾ ਮਾਮਲਾ?

ਅੰਮ੍ਰਿਤਪਾਲ ਸਿੰਘ ਖ਼ਿਲਾਫ਼ 24 ਫਰਵਰੀ 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਮਾਮਲਾ ਦਰਜ ਹੋਇਆ ਸੀ। ਉਸ ਸਮੇਂ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਥਾਣੇ ਵਿੱਚ ਦਾਖ਼ਲ ਹੋ ਕੇ ਆਪਣੇ ਇੱਕ ਸਾਥੀ ਨੂੰ ਛੁਡਵਾ ਲਿਆ ਸੀ। ਇਸ ਘਟਨਾ ਤੋਂ ਬਾਅਦ ਉਹ ਕਰੀਬ ਇੱਕ ਮਹੀਨੇ ਤੱਕ ਫਰਾਰ ਰਹੇ। 23 ਅਪ੍ਰੈਲ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਉਹ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article