Murder: ਸੋਮਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ‘ਚ ਗਾਜ਼ੀਆਬਾਦ ਜ਼ਿਲ੍ਹਾ ਦੇ ਲੋਨੀ ਬਾਰਡਰ ਥਾਣਾ ਖੇਤਰ ‘ਚ ਸੋਮਵਾਰ ਨੂੰ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ, ਜਿੱਥੇ ਬੈਂਕ ਮੈਨੇਜਰ ਨੂੰ ਬੈਂਕ ਦੇ ਅੰਦਰ ਗਾਰਡ ਨੇ ਗੋਲੀ ਮਾਰ ਦਿੱਤੀ। ਇਸ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ ਅਤੇ ਬੈਂਕ ‘ਚ ਮੌਜੂਦ ਲੋਕਾਂ ‘ਚ ਭਾਜੜ ਪੈ ਗਈ। ਪੁਲਸ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਲੋਨੀ ਬਾਰਡਰ ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਸ਼ੁਰੂਆਤੀ ਜਾਣਕਾਰੀ ਅਨੁਸਾਰ, ਗੋਲੀ ਬੈਂਕ ਕੰਪਲੈਕਸ ਦੇ ਅੰਦਰ ਹੀ ਚਲਾਈ ਗਈ, ਜਿਸ ਨਾਲ ਬੈਂਕ ‘ਚ ਮੌਜੂਦ ਕਰਮਚਾਰੀਆਂ ਅਤੇ ਗਾਹਕਾਂ ‘ਚ ਦਹਿਸ਼ਤ ਫੈਲ ਗਈ। ਪੰਜਾਬ ਐਂਡ ਸਿੰਧ ਬੈਂਕ ‘ਚ ਤਾਇਨਾਤ ਬੈਂਕ ਮੈਨੇਜਰ ਅਭਿਸ਼ੇਕ ਨੂੰ ਉਸੇ ਬੈਂਕ ਦੇ ਗਾਰਡ ਰਵਿੰਦਰ ਨੇ ਗੋਲੀ ਮਾਰ ਦਿੱਤੀ।
ਇਲਾਜ ਦੌਰਾਨ ਹੋਈ ਮੌਤ
ਗੋਲੀ ਲੱਗਣ ਨਾਲ ਮੈਨੇਜਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਇਆ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੋਸ਼ੀ ਗਾਰਡ ਘਟਨਾ ਮਗਰੋਂ ਮੌਕੇ ‘ਤੇ ਫਰਾਰ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਪੁਲਸ ਡਿਪਟੀ ਕਮਿਸ਼ਨਰ ਗ੍ਰਾਮੀਣ ਖੇਤਰ ਸੁਰੇਂਦਰ ਨਾਥ ਤਿਵਾੜੀ ਨੇ ਦੱਸਿਆ ਕਿ ਦੋਸ਼ੀ ਗਾਰਡ ਦੀ ਤਲਾਸ਼ ਲਈ ਪੁਲਸ ਟੀਮ ਗਠਿਤ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਬੈਂਕ ਕਰਮਚਾਰੀਆਂ ਅਤੇ ਚਸ਼ਮਦੀਦਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਕਿ ਘਟਨਾ ਦੇ ਪਿੱਛੇ ਦਾ ਕਾਰਨ ਦਾ ਪਤਾ ਲਗਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ