Nooran Sisters ਦੇ ਪਿਤਾ ਦੀ ਹਾਲਤ ਗੰਭੀਰ , ਜਲੰਧਰ ਦੇ ਇੱਕ ਹਸਪਤਾਲ 'ਚ ਚੱਲ ਰਿਹਾ ਇਲਾਜ ,ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਮੰਗੀ ਮਦਦ

Must read


Punjab News : ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਗੁਲਸ਼ਨ ਮੀਰ ਦੀ ਤਬੀਅਤ ਖ਼ਰਾਬ ਹੋਣ ਬਾਰੇ ਦੱਸਿਆ ਗਿਆ ਹੈ। ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਗੁਲਸ਼ਨ ਮੀਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਤੋਂ ਡਿੱਗਣ ਨਾਲ 15 ਸਾਲਾ ਲੜਕੇ ਦੀ ਮੌਤ ,ਖੇਤ ਨੂੰ ਜਾਂਦੇ ਸਮੇਂ ਵਾਪਰਿਆ ਹਾਦਸਾ

ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਦਿਲ ਸਬੰਧੀ ਬਿਮਾਰੀ ਕਾਰਨ ਸਟੰਟ ਪਵਾਉਣ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜੋਤੀ ਨੂਰਾਂ ਦੇ ਪਤੀ ਉਸਮਾਨ ਨੇ ਵੀ ਪਹਿਲਾਂ ਉਨ੍ਹਾਂ ਦੀ ਖਰਾਬ ਸਿਹਤ ਦੀ ਪੁਸ਼ਟੀ ਕੀਤੀ ਸੀ। ਹੁਣ ਰਿਤੂ ਮੀਰ ਦੁਆਰਾ ਸਾਂਝੀ ਕੀਤੀ ਗਈ ਇੱਕ ਵੀਡੀਓ ਵਿੱਚ ਉਨ੍ਹਾਂ ਦੇ ਪਿਤਾ ਨੂੰ ਹਸਪਤਾਲ ਦੇ ਬੈਡ ‘ਤੇ ਲੇਟਿਆ ਦੇਖਿਆ ਜਾ ਸਕਦਾ ਹੈ।

ਮਦਦ ਲਈ QR ਕੋਡ ਜਾਰੀ ਕੀਤਾ ਗਿਆ

ਉਸਤਾਦ ਗੁਲਸ਼ਨ ਮੀਰ ਦੇ ਇਲਾਜ ਦੀ ਭਾਰੀ ਲਾਗਤ ਨੂੰ ਦੇਖਦੇ ਹੋਏ ਸਾਹਿਲ ਮੀਰ ਨੇ ਜਨਤਕ ਸਹਾਇਤਾ ਦੀ ਅਪੀਲ ਕੀਤੀ ਹੈ। ਸਾਹਿਲ ਨਾਮ ਦੇ ਇੱਕ ਵਿਅਕਤੀ ਨਾਲ ਸਬੰਧਤ ਇੱਕ QR ਕੋਡ ਸੋਸ਼ਲ ਮੀਡੀਆ ਪੋਸਟ ਵਿੱਚ ਸਾਂਝਾ ਕੀਤਾ ਗਿਆ ਹੈ, ਤਾਂ ਜੋ ਜਨਤਕ ਸਹਾਇਤਾ ਨਾਲ ਉਸਤਾਦ ਗੁਲਸ਼ਨ ਲਈ ਫੰਡ ਇਕੱਠਾ ਕੀਤਾ ਜਾ ਸਕੇ।

ਪੜ੍ਹੋ ਹੋਰ ਖ਼ਬਰਾਂ : ਨੌਜਵਾਨ ਦੀ ਅਮਰੀਕਾ ਤੋਂ ਪਿੰਡ ਪਹੁੰਚੀ ਮ੍ਰਿਤਕ ਦੇਹ  , ਪਰਿਵਾਰ ਦਾ ਰੋ -ਰੋ ਬੁਰਾ ਹਾਲ

ਹਾਲਾਂਕਿ ਪਰਿਵਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਇਸ ਪੋਸਟ ਨੇ ਉਨ੍ਹਾਂ ਲੋਕਾਂ ਵਿੱਚ ਕਈ ਸਵਾਲ ਖੜ੍ਹੇ ਕੀਤੇ ਹਨ ,ਜਿਨ੍ਹਾਂ ਨੇ ਇਸਨੂੰ ਦੇਖਿਆ ਹੈ। ਹਾਲਾਂਕਿ, ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ “ਨੂਰਾਂ ਸਿਸਟਰਜ਼” (ਜੋਤੀ ਅਤੇ ਸੁਲਤਾਨਾ ਨੂਰਾਂ) ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਜਾਂ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article