Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Must read


Panjab University New VC : ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਮੌਜੂਦਾ ਕੁਲਪਤੀ ਪ੍ਰੋ. ਟੰਕੇਸ਼ਵਰ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ 9 ਨਵੰਬਰ 2026 ਨੂੰ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ ਅਹੁਦਾ ਸੰਭਾਲਣ ਦੀ ਤਰੀਕ ਤੋਂ ਅਗਲੇ ਤਿੰਨ ਸਾਲਾਂ ਲਈ ਕੀਤੀ ਗਈ ਹੈ। ਉਪ ਰਾਸ਼ਟਰਪਤੀ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਇਹ ਨਿਯੁਕਤੀ ਪੰਜਾਬ ਯੂਨੀਵਰਸਿਟੀ ਐਕਟ, 1947 ਦੀ ਧਾਰਾ 10 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।

ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਮੌਜੂਦਾ ਕੁਲਪਤੀ ਹਨ ਪ੍ਰੋ.  ਟੰਕੇਸ਼ਵਰ ਕੁਮਾਰ

ਪ੍ਰੋ. ਟੰਕੇਸ਼ਵਰ ਕੁਮਾਰ ਇਸ ਸਮੇਂ ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਕੁਲਪਤੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਉਹ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ (GJUST), ਹਿਸਾਰ ਦੇ ਕੁਲਪਤੀ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ।

ਪ੍ਰੋ. ਟੰਕੇਸ਼ਵਰ ਕੁਮਾਰ ਦਾ ਪੰਜਾਬ ਯੂਨੀਵਰਸਿਟੀ ਨਾਲ ਪੁਰਾਣਾ ਸਬੰਧ ਰਿਹਾ ਹੈ। ਉਹ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵਿੱਚ ਲੰਬੇ ਸਮੇਂ ਤੱਕ ਪ੍ਰੋਫੈਸਰ ਵਜੋਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਦੇ ਮੁਖੀ ਵਜੋਂ ਵੀ ਕੰਮ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਯੂਨੀਵਰਸਿਟੀ ਨੂੰ ਨਵੀਂ ਅਗਵਾਈ ਮਿਲ ਗਈ ਹੈ। ਹੁਣ ਉਨ੍ਹਾਂ ਦਾ ਤਿੰਨ ਸਾਲ ਦਾ ਕਾਰਜਕਾਲ ਅਹੁਦਾ ਸੰਭਾਲਣ ਦੇ ਨਾਲ ਸ਼ੁਰੂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 
 
 



News Source link

- Advertisement -

More articles

- Advertisement -

Latest article