Parmish Verma-Guneet Grewal Divorce: ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਪਤਨੀ ਗੁਨੀਤ ਗਰੇਵਾਲ ਵਰਮਾ ਆਪਣੀ ਹਾਲ ਹੀ ਵਿੱਚ ਸ਼ੇਅਰ ਕੀਤੀ ਗਈ ਇੱਕ ਸੋਸ਼ਲ ਮੀਡੀਆ ਪੋਸਟ ਕਾਰਨ ਚਰਚਾ ਵਿੱਚ ਆ ਗਈ ਹੈ। ਗਾਇਕ ਦੀ ਪਤਨੀ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਮਿਸ ਯੂ ਮੇਰੀ ਧੀ ਸਦਾ…। ਇਸ ਪੋਸਟ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਦਾ ਧਿਆਨ ਖਿੱਚ ਲਿਆ ਹੈ।
ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਰਮੀਸ਼ ਵਰਮਾ ਅਤੇ ਉਨ੍ਹਾਂ ਦੀ ਪਤਨੀ ਗੁਨੀਤ ਗਰੇਵਾਲ (ਗੀਤ) ਦੇ ਤਲਾਕ ਖਬਰਾਂ ਫੈਲ ਰਹੀਆਂ ਸਨ। ਤੁਹਾਨੂੰ ਦੱਸ ਦੇਈਏ ਕਿ ਇੰਟਰਨੈੱਟ ‘ਤੇ ਕੁਝ ਅਜਿਹੀਆਂ ਸਕ੍ਰੀਨ ਰਿਕਾਰਡਿੰਗਜ਼ ਵਾਇਰਲ ਹੋ ਰਹੀਆਂ ਸਨ ਜਿਸ ਨਾਲ ਜੋੜੇ ਦੀਆਂ ਤਲਾਕ ਦੀਆਂ ਖਬਰਾਂ ਨੂੰ ਹੋਰ ਹਵਾ ਮਿਲੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗੀਤ ਗਰੇਵਾਲ ਨੇ 9 ਦਸੰਬਰ 2025 ਨੂੰ ਕੈਨੇਡਾ ਦੇ ਵੈਨਕੂਵਰ ਦੀ ਅਦਾਲਤ ਵਿੱਚ ਤਲਾਕ ਲਈ ਅਰਜ਼ੀ ਦਾਖਲ ਕੀਤੀ ਸੀ।
ਬ੍ਰਿਟਿਸ਼ ਕੋਲੰਬੀਆ ਕੋਰਟ ਦੀ ਵੈੱਬਸਾਈਟ ਦੇ ਸਰਚ ਰਿਜ਼ਲਟ ਵਿੱਚ ਪਰਮੀਸ਼ ਦਾ ਨਾਮ ਵੀ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ। ਹੁਣ ਗਾਇਕ ਦੀ ਪਤਨੀ ਵਲੋਂ ਸਾਂਝੀ ਕੀਤੀ ਇਸ ਪੋਸਟ ਨੇ ਪ੍ਰਸ਼ੰਸਕਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ