Passenger Bus Fire: ਇੱਕ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਯਾਤਰੀਆਂ ਨਾਲ ਭਰੀ ਬੱਸ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਸਵਿਟਜ਼ਰਲੈਂਡ ਦੀ ਰਾਜਧਾਨੀ ਬਰਨ ਦੇ ਪੱਛਮ ਵਿੱਚ ਇੱਕ ਸ਼ਹਿਰ ਵਿੱਚ ਵਾਪਰਿਆ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਸਵਿਸ ਰਾਸ਼ਟਰਪਤੀ ਗਾਈ ਪਾਰਮੇਲਿਨ ਨੇ X ‘ਤੇ ਕਿਹਾ,, ਮੈ ਇਸ ਘਟਨਾ ਕਾਰਨ ਦੁਖੀ ਹਾਂ ਕਿ ਸਵਿਟਜ਼ਰਲੈਂਡ ਵਿੱਚ ਲੋਕਾਂ ਨੇ ਇੱਕ ਵਾਰ ਫਿਰ ਇੱਕ ਗੰਭੀਰ ਅੱਗ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ।”
ਫ੍ਰਾਈਬਰਗ ਖੇਤਰ ਦੇ ਪੁਲਿਸ ਬੁਲਾਰੇ ਫਰੈਡਰਿਕ ਪਾਪੋ ਨੇ ਕਿਹਾ ਕਿ ਬਰਨ ਤੋਂ ਲਗਭਗ 25 ਕਿਲੋਮੀਟਰ ਪੱਛਮ ਵਿੱਚ ਸਥਿਤ ਕਰਜ਼ਰਸ ਵਿੱਚ ਮੰਗਲਵਾਰ ਸ਼ਾਮ ਨੂੰ ਵਾਪਰੀ ਇਹ ਘਟਨਾ “ਜਾਣਬੁੱਝ ਕੇ ਕੀਤੀ ਗਈ ਕਾਰਵਾਈ” ਹੋ ਸਕਦੀ ਹੈ। ਖੇਤਰੀ ਆਵਾਜਾਈ ਬੱਸ ਪੋਸਟਬਸ ਦੁਆਰਾ ਚਲਾਈ ਜਾਂਦੀ ਹੈ, ਜੋ ਕਿ ਰਾਸ਼ਟਰੀ ਡਾਕ ਸੇਵਾ ਦੀ ਸਹਾਇਕ ਕੰਪਨੀ ਹੈ। ਮੀਡੀਆ ਵਿੱਚ ਪ੍ਰਸਾਰਿਤ ਘਟਨਾ ਸਥਾਨ ਦੀਆਂ ਤਸਵੀਰਾਂ ਵਿੱਚ ਬੱਸ ਨੂੰ ਅੱਗ ਦੀਆਂ ਲਪਟਾਂ ਵਿੱਚ ਘਿਰਿਆ ਦਿਖਾਇਆ ਗਿਆ।
ਖੇਤਰੀ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ, “ਬਚਾਅ ਟੀਮਾਂ ਜੋ ਤੁਰੰਤ ਮੌਕੇ ‘ਤੇ ਪਹੁੰਚੀਆਂ, ਉਨ੍ਹਾਂ ਨੇ ਵਾਹਨ ਨੂੰ ਪੂਰੀ ਤਰ੍ਹਾਂ ਅੱਗ ਵਿੱਚ ਘਿਰਿਆ ਹੋਇਆ ਪਾਇਆ।” ਪੁਲਿਸ ਨੇ ਕਿਹਾ ਕਿ ਐਂਬੂਲੈਂਸ ਅਤੇ ਹੈਲੀਕਾਪਟਰ ਟੀਮਾਂ ਨੇ ਤਿੰਨ ਗੰਭੀਰ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਅਤੇ 2 ਹੋਰਾਂ ਦਾ ਮੌਕੇ ‘ਤੇ ਇਲਾਜ ਕੀਤਾ ਗਿਆ। ਪਾਪੋ ਨੇ ਕਿਹਾ ਕਿ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ