Petrol Diesel Price: ਆਮ ਲੋਕਾਂ ਲਈ ਰਾਹਤ ਭਰੀ ਖਬਰ, 22 ਰੁਪਏ ਸਸਤਾ ਹੋਏਗਾ ਪੈਟਰੋਲ-ਡੀਜ਼ਲ; ਜਾਣੋ ਕਿਵੇਂ ਘਟਣਗੀਆਂ ਕੀਮਤਾਂ?

Must read


Petrol Diesel Price in India: ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾਇਆ ਹੋਇਆ ਹੈ। ਦੱਸ ਦੇਈਏ ਕਿ ਇਸ ਵਿਚਾਲੇ ਇੱਕ ਖਾਸ ਖਬਰ ਸਾਹਮਣੇ ਆਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਹੱਦ ਤੱਕ ਰਾਹਤ ਮਿਲੇਗੀ। ਦਰਅਸਲ, ਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਆਮ ਜਨਤਾ ਲਈ ਉਮੀਦ ਦੀ ਕਿਰਨ ਜਾਗੀ ਹੈ। ਚੈਂਬਰ ਆਫ ਟ੍ਰੇਡ ਐਂਡ ਇੰਡਸਟਰੀ (CTI) ਨੇ ਮੰਗ ਕੀਤੀ ਹੈ ਕਿ ਪੈਟਰੋਲ ਅਤੇ ਡੀਜ਼ਲ ਨੂੰ ਤੁਰੰਤ ਜੀਐੱਸਟੀ (GST) ਦੇ ਦਾਇਰੇ ‘ਚ ਲਿਆਂਦਾ ਜਾਵੇ। ਜੇਕਰ ਸਰਕਾਰ ਇਹ ਕਦਮ ਚੁੱਕਦੀ ਹੈ ਤਾਂ ਪੈਟਰੋਲ ਦੀਆਂ ਕੀਮਤਾਂ ‘ਚ 22 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਹੋ ਸਕਦੀ ਹੈ।

ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਗਈ ਮੰਗ

ਇਸਦੇ ਨਾਲ ਹੀ ਸੀਟੀਆਈ ਦੇ ਚੇਅਰਮੈਨ ਬ੍ਰਿਜੇਸ਼ ਗੋਇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਤੇਲ ਦੀਆਂ ਕੀਮਤਾਂ ਨੂੰ ਜੀਐੱਸਟੀ ਦੇ ਅਧੀਨ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 8 ਦਿਨਾਂ ‘ਚ ਤੇਲ ਦੀਆਂ ਕੀਮਤਾਂ ‘ਚ 3 ਵਾਰ ਵਾਧਾ ਹੋਇਆ ਹੈ, ਜਿਸ ਕਾਰਨ ਦਿੱਲੀ ਵਿੱਚ ਪੈਟਰੋਲ 99.51 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਗੋਇਲ ਅਨੁਸਾਰ, ਵੱਖ-ਵੱਖ ਰਾਜਾਂ ਵੱਲੋਂ ਵੱਖ-ਵੱਖ ਵੈਟ (VAT) ਵਸੂਲਣ ਕਾਰਨ ‘ਵਨ ਨੇਸ਼ਨ ਵਨ ਟੈਕਸ’ ਦਾ ਸੰਕਲਪ ਪ੍ਰਭਾਵਿਤ ਹੋ ਰਿਹਾ ਹੈ। 

ਜਾਣੋ ਕਿਵੇਂ ਘਟਣਗੀਆਂ ਕੀਮਤਾਂ?

ਸਰੋਤਾਂ ਅਨੁਸਾਰ, ਦਿੱਲੀ ‘ਚ ਪੈਟਰੋਲ ਦੀ ਅਸਲ ਕੀਮਤ ਸਿਰਫ਼ 66.29 ਰੁਪਏ ਹੈ। ਇਸ ਉੱਤੇ ਕੇਂਦਰ ਸਰਕਾਰ 11.90 ਰੁਪਏ ਐਕਸਾਈਜ਼ ਡਿਊਟੀ ਅਤੇ ਦਿੱਲੀ ਸਰਕਾਰ 16.03 ਰੁਪਏ ਵੈਟ ਵਸੂਲਦੀ ਹੈ। ਜੇਕਰ ਇਸ ਉੱਤੇ 18 ਫੀਸਦੀ ਜੀਐੱਸਟੀ ਲਗਾਇਆ ਜਾਂਦਾ ਹੈ, ਤਾਂ ਕੁੱਲ ਟੈਕਸ ਸਿਰਫ਼ 11.93 ਰੁਪਏ ਰਹਿ ਜਾਵੇਗਾ।

ਮੌਜੂਦਾ ਕੀਮਤ: 99.51 ਰੁਪਏ
ਜੀਐੱਸਟੀ (186) ਤੋਂ ਬਾਅਦ ਸੰਭਾਵਿਤ ਕੀਮਤ: 78.22 ਰੁਪਏ
ਕੁੱਲ ਬਚਤ: ਲਗਭਗ 22 ਰੁਪਏ ਪ੍ਰਤੀ ਲੀਟਰ

ਇਸਦੇ ਨਾਲ ਹੀ ਸੀਟੀਆਈ ਦਾ ਕਹਿਣਾ ਹੈ ਕਿ ਜੀਐੱਸਟੀ ਲਾਗੂ ਹੋਣ ਨਾਲ ਨਾ ਸਿਰਫ਼ ਕੀਮਤਾਂ ਘਟਣਗੀਆਂ, ਸਗੋਂ ਪੂਰੇ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵੀ ਇੱਕ ਸਮਾਨ ਹੋ ਜਾਣਗੀਆਂ। ਇਸ ਨਾਲ ਆਮ ਆਦਮੀ ਨੂੰ ਭਾਰੀ ਮਹਿੰਗਾਈ ਤੋਂ ਵੱਡੀ ਰਾਹਤ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article