44.1 C
Patiāla
Monday, June 8, 2026

Plane Crash: ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ…

Must read


Plane Crash: ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਫੈਲ ਗਈ। ਦਰਅਸਲ, ਕੈਰੇਬੀਅਨ ਦੇਸ਼ ਡੋਮਿਨਿਕਨ ਰੀਪਬਲਿਕ ਵਿੱਚ ਐਤਵਾਰ, 7 ਜੂਨ ਨੂੰ ਇੱਕ ਨਿੱਜੀ ਜਹਾਜ਼ ਨਾਲ ਹੋਏ ਇੱਕ ਭਿਆਨਕ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਲਾ ਰੋਮਾਨਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰਨਵੇਅ ‘ਤੇ ਉਤਰਦੇ ਸਮੇਂ, ਜਹਾਜ਼ ਅਚਾਨਕ ਹਾਦਸਾਗ੍ਰਸਤ ਹੋ ਗਿਆ ਅਤੇ ਅੱਗ ਦੀਆਂ ਲਪਟਾਂ ਕਾਰਨ ਭਾਂਬੜ ਮੱਚ ਗਿਆ। ਕੁਝ ਸਕਿੰਟਾਂ ਵਿੱਚ ਹੀ, ਪੂਰਾ ਇਲਾਕਾ ਕਾਲੇ ਧੂੰਏਂ ਨਾਲ ਘਿਰ ਗਿਆ, ਅਤੇ ਬਚਾਅ ਟੀਮਾਂ ਅੱਗ ਬੁਝਾਉਣ ਲਈ ਭੱਜੀਆਂ। ਇਸ ਦੁਖਦਾਈ ਹਾਦਸੇ ਵਿੱਚ ਪਾਇਲਟ ਅਤੇ ਸਹਿ-ਪਾਇਲਟ ਦੋਵਾਂ ਦੀ ਮੌਤ ਹੋ ਗਈ।

ਹਾਦਸੇ ਦਾ ਭਿਆਨਕ ਵੀਡੀਓ ਵਾਇਰਲ

ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ, ਇਹ ਜਹਾਜ਼ ਏਅਰਪੋਰਟ ਤੋਂ ਟੇਕਆਫ਼ ਕਰਨ ਤੋਂ ਕੁਝ ਦੇਰ ਬਾਅਦ ਹੀ ਤਕਨੀਕੀ ਖ਼ਰਾਬੀ ਕਾਰਨ ਪਾਇਲਟ ਦੇ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਰਿਹਾਇਸ਼ੀ ਇਲਾਕੇ ਨੇੜੇ ਖੁੱਲ੍ਹੇ ਮੈਦਾਨ ‘ਚ ਜਾ ਡਿੱਗਾ। ਜਹਾਜ਼ ਦੇ ਜ਼ਮੀਨ ਨਾਲ ਟਕਰਾਉਂਦਿਆਂ ਹੀ ਇਸ ਨੂੰ ਅੱਗ ਲੱਗ ਗਈ ਤੇ ਪੂਰੀ ਤਰ੍ਹਾਂ ਤਬਾਹ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਜਹਾਜ਼ ਸਵਾਰ ਪਾਇਲਟ ਅਤੇ ਕੋ-ਪਾਇਲਟ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ ਅਤੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਲਾਂਕਿ ਗਨਿਮਤ ਰਹੀ ਕਿ ਹਾਦਸੇ ਸਮੇਂ ਜਹਾਜ਼ ‘ਚ ਕੋਈ ਹੋਰ ਯਾਤਰੀ ਸਵਾਰ ਨਹੀਂ ਸੀ।

ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਫਾਇਰ ਬ੍ਰਿਗੇਡ ਅਤੇ ਰੈਸਕਿਊ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਦੋਵਾਂ ਮ੍ਰਿਤਕਾਂ ਨੂੰ ਜਹਾਜ਼ ਦੇ ਮਲਬੇ ‘ਚੋਂ ਬਾਹਰ ਕੱਢਿਆ ਗਿਆ। ਡੋਮੀਨਿਕਨ ਰਿਪਬਲਿਕ ਦੀ ਏਵੀਏਸ਼ਨ ਅਥਾਰਟੀ ਨੇ ਇਸ ਮੰਦਭਾਗੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਹਾਜ਼ ਦੇ ਬਲੈਕ ਬਾਕਸ ਅਤੇ ਏਅਰਪੋਰਟ ਦੇ ਕੰਟਰੋਲ ਰੂਮ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਹਾਦਸੇ ਦਾ ਅਸਲ ਕਾਰਨ ਕੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।





News Source link

- Advertisement -

More articles

- Advertisement -

Latest article