Plane Crash: ਆਸਟ੍ਰੇਲੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਵਾਈ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਸਿੰਗਲ-ਇੰਜਣ ਵਾਲਾ ਹਲਕਾ ਜਹਾਜ਼ ਕ੍ਰੈਸ਼ ਹੋ ਗਿਆ ਤੇ ਡਿੱਗਦਿਆਂ ਹੀ ਇਸ ਦੇ ਟੋਟੇ-ਟੋਟੇੇ ਹੋ ਗਏ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਪਾਇਲਟ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ।
ਸਥਾਨਕ ਪੁਲਿਸ ਅਨੁਸਾਰ, ਇਹ ਹਾਦਸਾ ਮੰਗਲਵਾਰ ਸਵੇਰੇ ਲਗਭਗ 6 ਵਜੇ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਨੇ ਉਡਾਣ ਭਰੀ ਹੀ ਸੀ। ਜਹਾਜ਼ ਗੋਲਡ ਕੋਸਟ ਦੇ ਬਾਹਰੀ ਇਲਾਕੇ ਵਿੱਚ ਸਥਿਤ ਇੱਕ ਛੋਟੇ ਹਵਾਈ ਅੱਡੇ, ਹੈਕ ਫੀਲਡ ਦੇ ਬਾਹਰ ਝਾੜੀਆਂ ਵਾਲੇ ਇਲਾਕੇ ਵਿੱਚ ਜ਼ਮੀਨ ਨਾਲ ਜਾ ਟਕਰਾਇਆ।
ਕਾਰਨਾਂ ਦੀ ਜਾਂਚ ਕੀਤੀ ਜਾ ਰਹੀ
ਜਹਾਜ਼ ਦੇ ਡਿੱਗਣ ਕਾਰਨ ਇਲਾਕੇ ਦੇ ਸੁੱਕੇ ਘਾਹ ਵਿੱਚ ਭਿਆਨਕ ਅੱਗ ਲੱਗ ਗਈ, ਜੋ ਇੰਨੀ ਤੇਜ਼ੀ ਨਾਲ ਫੈਲੀ ਕਿ ਕਾਫ਼ੀ ਮੁਸ਼ੱਕਤ ਮਗਰੋਂ ਵੀ ਇਸ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਅੱਗ ‘ਤੇ ਕਾਬੂ ਪਾਉਣ ਅਤੇ ਸਥਿਤੀ ਨੂੰ ਸੰਭਾਲਣ ਲਈ ਲਗਭਗ 50 ਫਾਇਰ ਫਾਈਟਰਜ਼ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਜਹਾਜ਼ ਦੇ ਟੇਕਆਫ਼ ਕਰਨ ਤੋਂ ਤੁਰੰਤ ਬਾਅਦ ਹੀ ਇਹ ਹਾਦਸਾ ਵਾਪਰ ਗਿਆ, ਜਿਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ