Plane Crash: ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ। ਦਰਅਸਲਸ ਗੁਆਂਢੀ ਮੁਲਕ ਵਿੱਚ ਵੱਡਾ ਹਾਦਸਾ ਹੋਣ ਦੀ ਖਬਰ ਨੇ ਹਾਹਾਕਾਰ ਮਚਾ ਦਿੱਤਾ ਹੈ, ਜਿੱਥੇ ਪਾਕਿਸਤਾਨੀ ਹਵਾਈ ਫੌਜ ਦਾ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਪਾਕਿਸਤਾਨ ਦੇ ਮਿਆਂਵਾਲੀ ਇਲਾਕੇ ਦੇ ਨੇੜੇ ਵਾਪਰਿਆ। ਰਾਹਤ ਦੀ ਗੱਲ ਇਹ ਰਹੀ ਕਿ ਜਹਾਜ਼ ਵਿੱਚ ਸਵਾਰ ਦੋਵੇਂ ਪਾਇਲਟ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ।
ਪਾਇਲਟ ਨੂੰ ਸੱਟਾਂ ਲੱਗੀਆਂ…
ਸ਼ੁਰੂਆਤੀ ਜਾਣਕਾਰੀ ਅਨੁਸਾਰ, ਕਰੈਸ਼ ਹੋਇਆ ਜਹਾਜ਼ ਹੋਂਗਡੂ ।L-8 ਟ੍ਰੇਨਿੰਗ ਜੈੱਟ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਐਮਰਜੈਂਸੀ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਜਿਵੇਂ ਹੀ ਜਹਾਜ਼ ਹਾਦਸਾਗ੍ਰਸਤ ਹੋਇਆ, ਦੋਵੇਂ ਪਾਇਲਟਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਪੈਰਾਸ਼ੂਟ ਦੀ ਮਦਦ ਨਾਲ ਜਹਾਜ਼ ਵਿੱਚੋਂ ਛਾਲ ਮਾਰ ਦਿੱਤੀ। ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਪ੍ਰਕਿਰਿਆ ਦੌਰਾਨ ਇੱਕ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਦੋਵੇਂ ਪਾਇਲਟ ਖ਼ਤਰੇ ਤੋਂ ਬਾਹਰ ਹਨ।
ਹਾਦਸੇ ਦੇ ਕਾਰਨਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਏਅਰਫੋਰਸ ਬੇਸ ਤੋਂ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਜਹਾਜ਼ ਵਿੱਚ ਕੋਈ ਤਕਨੀਕੀ ਖਰਾਬੀ ਆ ਗਈ ਸੀ। ਇਸ ਤੋਂ ਬਾਅਦ ਜਹਾਜ਼ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਪਲ ਭਰ ਵਿੱਚ ਹੀ ਜ਼ਮੀਨ ‘ਤੇ ਜਾ ਡਿੱਗਿਆ। ਜਹਾਜ਼ ਦੇ ਟੁਕੜੇ ਇਲਾਕੇ ਵਿੱਚ ਖਿੰਡੇ ਹੋਏ ਦੇਖੇ ਗਏ ਹਨ।
ਹਾਲਾਂਕਿ, ਇਸ ਹਾਦਸੇ ਸਬੰਧੀ ਪਾਕਿਸਤਾਨ ਏਅਰਫੋਰਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਘਟਨਾ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ