PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ

Must read


Chandigarh News: ਚੰਡੀਗੜ੍ਹ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ‘ਤੇ ਇੱਕ ਪੈਕ ਵਿੱਚ ਬੰਬ ਰੱਖਣ ਅਤੇ ਉਨ੍ਹਾਂ ਨੂੰ ਧਮਾਕੀ ਵਾਲੇ ਦੋਸ਼ੀ ਨੂੰ ਕੁਝ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਦੋਸ਼ੀ ਦੀ ਪਛਾਣ ਸੈਕਟਰ 24 ਦੇ ਰਹਿਣ ਵਾਲੇ ਅਵਿਨਾਸ਼ ਵਜੋਂ ਹੋਈ ਹੈ। ਪੁਲਿਸ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਉਸ ਨੇ ਨਸ਼ੇ ਦੀ ਹਾਲਤ ਵਿੱਚ ਕੰਟਰੋਲ ਰੂਮ ਨੂੰ ਧਮਕੀ ਭਰਿਆ ਕਾਲ ਕੀਤਾ ਸੀ। ਸੈਕਟਰ 3 ਥਾਣੇ ਦੀ ਪੁਲਿਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਪੁਲਿਸ ਅਨੁਸਾਰ, ਵੀਰਵਾਰ ਸ਼ਾਮ ਨੂੰ ਸੈਕਟਰ 9 ਦੇ ਪੁਲਿਸ ਕੰਟਰੋਲ ਰੂਮ ‘ਤੇ ਇੱਕ ਕਾਲ ਆਈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ‘ਤੇ ਬੰਬ ਲਗਾਇਆ ਗਿਆ ਹੈ ਅਤੇ ਉਹ ਫੱਟ ਜਾਵੇਗਾ।

ਇਸ ਤੋਂ ਬਾਅਦ, ਐਸਪੀਜੀ, ਚੰਡੀਗੜ੍ਹ ਪੁਲਿਸ, ਕ੍ਰਾਈਮ ਬ੍ਰਾਂਚ, ਆਪ੍ਰੇਸ਼ਨ ਸੈੱਲ ਅਤੇ ਬੰਬ ਡਿਸਪੋਜ਼ਲ ਸਕੁਐਡ ਨੇ ਘਟਨਾ ਵਾਲੀ ਥਾਂ ‘ਤੇ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ। ਪੂਰੇ ਕੰਪਲੈਕਸ ਅਤੇ ਪੰਡਾਲ ਦੇ ਆਲੇ-ਦੁਆਲੇ ਦੇ ਇਲਾਕੇ ਦੀ ਲਗਭਗ ਦੋ ਘੰਟੇ ਤੱਕ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 



News Source link

- Advertisement -

More articles

- Advertisement -

Latest article