PM Modi meeting CMs : ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਮਾਰਚ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਈਰਾਨ ਜੰਗ ਤੋਂ ਬਾਅਦ ਵਿਗੜੇ ਹਾਲਾਤਾਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਚੋਣਾਂ ਵਾਲੇ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਨਹੀਂ ਲੈਣਗੇ।
PM ਮੋਦੀ ਨੇ 24 ਮਾਰਚ ਨੂੰ ਰਾਜ ਸਭਾ ਵਿੱਚ ਕਿਹਾ ਸੀ ਕਿ ਜੇਕਰ ਈਰਾਨ ਜੰਗ ਜਾਰੀ ਰਹੀ ਤਾਂ ਇਸ ਦੇ ਨਤੀਜੇ ਗੰਭੀਰ ਹੋਣਗੇ। ਆਉਣ ਵਾਲਾ ਸਮਾਂ ਕੋਵਿਡ-19 ਮਹਾਂਮਾਰੀ ਵਰਗੀ ਪ੍ਰੀਖਿਆ ਵਰਗਾ ਹੋਵੇਗਾ। ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਹੋਇਆ ਮਹਿੰਗਾ !
ਇਸ ਦੌਰਾਨ ਸਰਕਾਰ ਨੇ ਅੱਜ ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਗੈਸ ਦੀ ਕਮੀ ਦੀਆਂ ਖ਼ਬਰਾਂ ਨੂੰ ਖਾਰਜ ਕਰ ਦਿੱਤਾ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਕਿਹਾ ਕਿ ਭਾਰਤ ਕੋਲ 60 ਦਿਨਾਂ ਦਾ ਪੈਟਰੋਲ ਅਤੇ ਡੀਜ਼ਲ ਹੈ, ਭਾਵੇਂ ਵਿਸ਼ਵਵਿਆਪੀ ਘਟਨਾਵਾਂ ਕੁਝ ਵੀ ਹੋਣ।
ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀ ਕਿੱਲਤ ਦੀਆਂ ਖ਼ਬਰਾਂ ਨੂੰ ਅਫ਼ਵਾਹ ਦੱਸਿਆ ਹੈ। ਮੰਤਰਾਲੇ ਨੇ ਕਿਹਾ ਕਿ ਕਮੀ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਵੱਲੋਂ ਬੁਲਾਈ ਗਈ ਇਹ ਮੀਟਿੰਗ ਰਾਸ਼ਟਰੀ ਸੁਰੱਖਿਆ ਅਤੇ ਅੰਤਰਰਾਸ਼ਟਰੀ ਸਬੰਧਾਂ ਦੇ ਮੱਦੇਨਜ਼ਰ ਬੇਹੱਦ ਅਹਿਮ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਪੂਰਾ ਦੇਸ਼ ਇੱਕਜੁੱਟ ਹੋ ਕੇ ਕੰਮ ਕਰ ਸਕੇ।”
ਜ਼ਿਕਰਯੋਗ ਹੈ ਕਿ ਜਿਨ੍ਹਾਂ ਰਾਜਾਂ ਵਿੱਚ ਇਸ ਵੇਲੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਉਹ ਰਾਜ ਚੋਣ ਜ਼ਾਬਤਾ (Model Code of Conduct) ਲਾਗੂ ਹੋਣ ਕਾਰਨ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਣਗੇ। ਚੋਣਾਂ ਵਾਲੇ ਰਾਜਾਂ ਲਈ ਕੈਬਨਿਟ ਸਕੱਤਰੇਤ ਰਾਹੀਂ ਮੁੱਖ ਸਕੱਤਰਾਂ ਦੀ ਇੱਕ ਵੱਖਰੀ ਮੀਟਿੰਗ ਬੁਲਾਈ ਜਾਵੇਗੀ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਕੋਈ ਵਿਘਨ ਪਾਏ ਬਿਨਾਂ ਪ੍ਰਸ਼ਾਸਨਿਕ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ