ਕੁਵੈਤ, 21 ਦਸੰਬਰ
Indian manpower, skills will help build ‘New Kuwait’: PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਰੋਜ਼ਾ ਯਾਤਰਾ ’ਤੇ ਕੁਵੈਤ ਪੁੱਜੇ ਜਿੱਥੇ ਉਨ੍ਹਾਂ ਪਰਵਾਸੀ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਹੁਨਰ ਕੁਵੈਤ ਦੇ ਨਵ ਨਿਰਮਾਣ ਵਿਚ ਮਦਦ ਕਰੇਗਾ। ਇਸ ਤੋਂ ਪਹਿਲਾਂ ਉਨ੍ਹਾਂ ਇੱਥੇ ਭਾਰਤੀ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ। ਮੋਦੀ ਕੁਵੈਤ ਦੇ ਅਮੀਰ ਸ਼ੇਖ ਮਿਸ਼ਅਲ ਅਲ-ਅਹਿਮਦ ਅਲ-ਜਬਰ ਅਲ-ਸਬਾ ਦੇ ਸੱਦੇ ’ਤੇ ਕੁਵੈਤ ਪੁੱਜੇ ਹਨ। 43 ਸਾਲ ਬਾਅਦ ਕਿਸੇ ਵੀ ਭਾਰਤੀ ਪ੍ਰਧਾਨ ਮੰਤਰੀ ਦੀ ਕੁਵੈਤ ਦੀ ਇਹ ਪਹਿਲੀ ਯਾਤਰਾ ਹੈ। ਕੁਵੈਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਸ਼ੇਖ ਫਹਾਦ ਯੂਸੁਫ ਸਾਊਦ ਅਲ-ਸਬਾ ਨੇ ਮੋਦੀ ਦਾ ਸਵਾਗਤ ਕੀਤਾ। -ਪੀਟੀਆਈ