Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?

Must read


14 Police Officers Dismissed: ਪੁਲਿਸ ਪ੍ਰਸ਼ਾਸਨ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ 14 ਮੁਲਾਜ਼ਮਾਂ ਨੂੰ ਅਚਾਨਕ ਇਕੱਠੇ ਬਰਖ਼ਾਸਤ ਕੀਤਾ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਖਬਰ ਗੁਆਂਢੀ ਮੁਲਕ ਤੋਂ ਸਾਹਮਣੇ ਆ ਰਹੀ ਹੈ, ਜਿਸ ਨੇ ਪੁਲਿਸ ਵਿਭਾਗ ਵਿੱਚ ਤਰਥੱਲੀ ਮਚਾ ਦਿੱਤੀ ਹੈ। ਦਰਅਸਲਸ, ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਪੁਲਿਸ ਪ੍ਰਸ਼ਾਸਨ ਨੇ ਡਿਊਟੀ ਵਿੱਚ ਕੋਤਾਹੀ ਵਰਤਣ ਵਾਲੇ ਮੁਲਾਜ਼ਮਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਗਵਾਦਰ ਦੇ ਮੁੱਖ ਪੁਲਿਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ਦੌਰਾਨ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਲੁੱਟ ਲਏ ਗਏ ਅਤੇ ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਦਾ ਵਿਰੋਧ ਜਾਂ ਕੋਈ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕਰਦਿਆਂ 14 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿੱਚ ਸਬ-ਇੰਸਪੈਕਟਰ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ।

ਜਾਣੋ ਕੀ ਹੈ ਪੂਰਾ ਮਾਮਲਾ?

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਜਾਂਚ ਕਮੇਟੀ ਦੇ ਮੁਖੀ ਅਤੇ ਗਵਾਦਰ ਦੇ ਐੱਸ.ਪੀ. (ਸੁਰੱਖਿਆ) ਅਬਦੁਲ ਵਹੀਦ ਨੇ ਦੱਸਿਆ ਕਿ ਇਹ ਘਟਨਾ 7 ਜੂਨ ਦੀ ਰਾਤ ਨੂੰ ਵਾਪਰੀ ਸੀ। ਅਣਪਛਾਤੇ ਹਥਿਆਰਬੰਦ ਅੱਤਵਾਦੀਆਂ ਨੇ ਪੁਲਿਸ ਸਟੇਸ਼ਨ ‘ਤੇ ਹਮਲਾ ਕਰਕੇ ਉੱਥੇ ਤਾਇਨਾਤ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ ਸੀ। ਹੈਰਾਨੀ ਦੀ ਗੱਲ ਇਹ ਰਹੀ ਕਿ ਪੁਲਿਸ ਮੁਲਾਜ਼ਮਾਂ ਨੇ ਅੱਤਵਾਦੀਆਂ ਦਾ ਮੁਕਾਬਲਾ ਕਰਨ ਦੀ ਬਜਾਏ ਹਥਿਆਰ ਸੁੱਟ ਦਿੱਤੇ, ਜਿਸ ਤੋਂ ਬਾਅਦ ਹਮਲਾਵਰ ਵੱਡੀ ਮਾਤਰਾ ਵਿੱਚ ਸਰਕਾਰੀ ਹਥਿਆਰ, ਗੋਲਾ-ਬਾਰੂਦ ਅਤੇ ਹੋਰ ਸਾਮਾਨ ਲੁੱਟ ਕੇ ਆਸਾਨੀ ਨਾਲ ਫਰਾਰ ਹੋ ਗਏ।

ਉਲੰਘਣਾ ਅਤੇ ਭ੍ਰਿਸ਼ਟਾਚਾਰ ਵਿੱਚ ਵੀ ਸ਼ਾਮਲ

ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸ਼ਰਮਨਾਕ ਘਟਨਾ ਤੋਂ ਬਾਅਦ ਬਣਾਈ ਗਈ ਜਾਂਚ ਕਮੇਟੀ ਨੇ ਪਾਇਆ ਕਿ ਇਹ ਮੁਲਾਜ਼ਮ ਨਾ ਸਿਰਫ਼ ਲਾਪਰਵਾਹ ਸਨ, ਸਗੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਭ੍ਰਿਸ਼ਟਾਚਾਰ ਵਿੱਚ ਵੀ ਸ਼ਾਮਲ ਸਨ। ਐੱਸ.ਪੀ. ਵਹੀਦ ਅਨੁਸਾਰ ਇਨ੍ਹਾਂ ਦਾ ਵਿਵਹਾਰ ਗੈਰ-ਜ਼ਿੰਮੇਵਾਰਾਨਾ ਸੀ, ਜਿਸ ਕਾਰਨ ਅੱਤਵਾਦੀਆਂ ਨੂੰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਮੌਕਾ ਮਿਲਿਆ। ਜ਼ਿਕਰਯੋਗ ਹੈ ਕਿ ਬਲੋਚਿਸਤਾਨ ਵਿੱਚ ਪਿਛਲੇ ਕੁਝ ਸਮੇਂ ਤੋਂ ਸੁਰੱਖਿਆ ਬਲਾਂ, ਸਰਕਾਰੀ ਅਦਾਰਿਆਂ ਅਤੇ ਚੀਨੀ ਪ੍ਰੋਜੈਕਟਾਂ ‘ਤੇ ਹਮਲੇ ਤੇਜ਼ ਹੋ ਗਏ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article