PSEB Exam Date 2027 : PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ

Must read


PSEB Exam Date 2027 : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅਕਾਦਮਿਕ ਸੈਸ਼ਨ 2026-27 ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਸਾਲ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬੋਰਡ ਵੱਲੋਂ ਪ੍ਰੀਖਿਆਵਾਂ ਦਾ ਸਮਾਂ ਤੈਅ ਕੀਤਾ ਗਿਆ ਹੈ, ਤਾਂ ਜੋ ਚੋਣਾਂ ਦੌਰਾਨ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਪ੍ਰਭਾਵਿਤ ਨਾ ਹੋਣ ਅਤੇ ਪੇਪਰ ਸੁਚਾਰੂ ਢੰਗ ਨਾਲ ਕਰਵਾਏ ਜਾ ਸਕਣ।

ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਤਿੰਨਾਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ 2027 ਤੱਕ ਹੋਣਗੀਆਂ। ਜਦਕਿ ਲਿਖਤੀ ਪ੍ਰੀਖਿਆਵਾਂ ਦੀਆਂ ਤਰੀਕਾਂ ਵੱਖ-ਵੱਖ ਰੱਖੀਆਂ ਗਈਆਂ ਹਨ।

ਜਾਣੋ ਕਿਸ ਜਮਾਤ ਦੇ ਪੇਪਰ ਕਦੋਂ ਹੋਣਗੇ:

ਜਮਾਤ    ਪ੍ਰੈਕਟੀਕਲ ਪ੍ਰੀਖਿਆਵਾਂ   ਲਿਖਤੀ ਪ੍ਰੀਖਿਆਵਾਂ
8ਵੀਂ       8 ਤੋਂ 20 ਜਨਵਰੀ         5 ਤੋਂ 18 ਮਾਰਚ
10ਵੀਂ     8 ਤੋਂ 20 ਜਨਵਰੀ        19 ਮਾਰਚ ਤੋਂ 20 ਅਪ੍ਰੈਲ
12ਵੀਂ     8 ਤੋਂ 20 ਜਨਵਰੀ         5 ਮਾਰਚ ਤੋਂ 23 ਅਪ੍ਰੈਲ

ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ ਵਿੱਚ ਓਪਨ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਹੋਣਗੀਆਂ। ਬੋਰਡ ਵੱਲੋਂ ਵਿਸ਼ਿਆਂ ਅਨੁਸਾਰ ਡੇਟਸ਼ੀਟ ਬਾਅਦ ਵਿੱਚ ਵੱਖਰੇ ਤੌਰ ‘ਤੇ ਜਾਰੀ ਕੀਤੀ ਜਾਵੇਗੀ। ਵਿਦਿਆਰਥੀ ਇਹ ਡੇਟਸ਼ੀਟ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ਤੋਂ ਦੇਖ ਸਕਣਗੇ।

ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਰਹਿੰਦੇ ਸਮੇਂ ਦੀ ਸਹੀ ਵਰਤੋਂ ਕਰਦਿਆਂ ਪੂਰੀ ਮਿਹਨਤ ਅਤੇ ਲਗਨ ਨਾਲ ਤਿਆਰੀ ਕਰਨ ਅਤੇ ਆਪਣਾ ਆਤਮ-ਵਿਸ਼ਵਾਸ ਬਣਾਈ ਰੱਖਣ।

ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆਵਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Education Loan Information:
Calculate Education Loan EMI



News Source link

- Advertisement -

More articles

- Advertisement -

Latest article