28.3 C
Patiāla
Sunday, August 16, 2026

Punjab 'ਚ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਵਿਛੀਆਂ ਕਿਸਾਨਾਂ ਦੀਆਂ ਫਸਲਾਂ, ਕਈ ਥਾਵਾਂ 'ਤੇ ਭਾਰੀ ਗੜ੍ਹੇਮਾਰੀ

Must read


Punjab Weather News  : ਪੰਜਾਬ ‘ਚ ਅੱਜ ਦੁਪਹਿਰ ਬਾਅਦ ਅਸਮਾਨ ’ਚ ਕਾਲੇ ਬੱਦਲ ਛਾ ਗਏ ਅਤੇ ਸ਼ਾਮ ਨੂੰ ਤੇਜ਼ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਕਈ ਪਿੰਡਾਂ ’ਚ ਭਾਰੀ ਗੜ੍ਹੇਮਾਰੀ ਹੋਈ ਹੈ। ਇਸ ਨਾਲ ਕਣਕ ਦੀਆਂ ਪੱਕੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਜਿਸ ਨਾਲ ਕਿਸਾਨਾਂ ਦੇ ਚਿਹਰੇ ਮੁਰਝਾ ਗਏ। 

ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦਾ ਡਰ ਬਣ ਗਿਆ ਹੈ। ਅੱਜ ਅਚਾਨਕ ਮੌਸਮ ’ਚ ਫਿਰ ਵੱਡੀ ਤਬਦੀਲੀ ਮਗਰੋਂ ਬਾਰਿਸ਼ ਅਤੇ ਗੜ੍ਹੇਮਾਰੀ ਹੋਈ। ਲਗਾਤਾਰ ਮੌਸਮ ਦੀ ਖਰਾਬੀ ਨੂੰ ਲੈ ਕੇ ਕਿਸਾਨ ਚਿੰਤਾ ਵਿਚ ਹਨ। ਕਿਸਾਨਾਂ ਨੇ ਸਰਕਾਰ ਤੋਂ ਗਿਰਦਾਵਰੀ ਦੀ ਮੰਗ ਕੀਤੀ ਹੈ।

ਜਲੰਧਰ, ਮੋਹਾਲੀ, ਲੁਧਿਆਣਾ ਅਤੇ ਪਠਾਨਕੋਟ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਹੋਰ ਜ਼ਿਲ੍ਹਿਆਂ ਵਿੱਚ ਵੀ ਬੱਦਲਵਾਈ ਅਤੇ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿੱਚ ਬਦਲਾਅ ਨੇ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। 

ਦੱਸ ਦੇਈਏ ਕਿ ਪੰਜਾਬ, ਹਿਮਾਚਲ ਅਤੇ ਦਿੱਲੀ ਸਣੇ 17 ਸੂਬਿਆਂ ਵਿੱਚ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਕਸ਼ਮੀਰ ਘਾਟੀ ‘ਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ।

ਪੰਜਾਬ ਤੇ ਹਿਮਾਚਲ ‘ਚ ਗੜੇਮਾਰੀ ਦੀ ਚਿਤਾਵਨੀ

ਮੌਸਮ ਵਿਭਾਗ ਨੇ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ। ਹਿਮਾਚਲ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਕਾਰਨ ਪੂਰਾ ਇਲਾਕਾ ਬਰਫ਼ ਦੀ ਚਾਦਰ ਨਾਲ ਢੱਕਿਆ ਗਿਆ ਹੈ। 

ਤੇਜ਼ ਹਵਾਵਾਂ ਤੇ ਤਾਪਮਾਨ ‘ਚ ਗਿਰਾਵਟ

ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੌਰਾਨ ਕੁਝ ਰਾਜਾਂ ਵਿੱਚ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 2 ਅਪ੍ਰੈਲ ਤੋਂ ਇੱਕ ਨਵਾਂ ਪੱਛਮੀ ਵਿਛੋੜਾ (Western Disturbance) ਬਣ ਰਿਹਾ ਹੈ, ਜੋ ਉੱਤਰ-ਪੱਛਮੀ ਭਾਰਤ ਨੂੰ ਮੁੜ ਪ੍ਰਭਾਵਿਤ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article