42.6 C
Patiāla
Sunday, June 21, 2026

Punjab 'ਚ ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ ਗ੍ਰਿਫ਼ਤਾਰ, 3 ਪਿਸਤੌਲਾਂ ਅਤੇ ਕਾਰਤੂਸ ਬਰਾਮਦ

Must read


Punjab Gangster Network Busted ; ਪੰਜਾਬ ‘ਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ SSOC ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਕੇਂਦਰੀ ਏਜੰਸੀ ਨਾਲ ਮਿਲ ਕੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਵਿਦੇਸ਼ੀ ਨਿਰਮਿਤ ਆਧੁਨਿਕ ਪਿਸਤੌਲਾਂ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

 ਵਿਦੇਸ਼ੀ ਗੈਂਗਸਟਰਾਂ ਨਾਲ ਜੁੜੇ ਤਾਰਾਂ ਦਾ ਖੁਲਾਸਾ 

ਪੁਲਿਸ ਨੇ ਇਸ ਮਾਮਲੇ ਵਿੱਚ SSOC ਥਾਣਾ ਅੰਮ੍ਰਿਤਸਰ ਵਿੱਚ ਐੱਫਆਈਆਰ ਦਰਜ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਗੈਂਗਵਾਰ, ਫਿਰੌਤੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਹਨ। ਇਹ ਮੁਲਜ਼ਮ ਹਥਿਆਰਾਂ ਦੀਆਂ ਖੇਪਾਂ ਇੱਕ ਥਾਂ ਤੋਂ ਦੂਜੀ ਥਾਂ ਤੱਕ ਪਹੁੰਚਾਉਣ ਅਤੇ ਵੱਖ-ਵੱਖ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਕਰਦੇ ਸਨ।

 ਪੁਰਾਣੇ ਕਤਲ ਮਾਮਲਿਆਂ ਨਾਲ ਵੀ ਮਿਲੇ ਸਬੰਧ 

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਸਬੰਧ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਦਰਜ ਇੱਕ ਕਤਲ ਕੇਸ ਅਤੇ ਬਟਾਲਾ ਵਿੱਚ ਦਰਜ ਕਤਲ ਦੀ ਕੋਸ਼ਿਸ਼ ਦੇ ਇੱਕ ਹੋਰ ਮਾਮਲੇ ਨਾਲ ਵੀ ਜੁੜੇ ਹੋਏ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਸਿਰਫ਼ ਹਥਿਆਰਾਂ ਦੀ ਤਸਕਰੀ ਤੱਕ ਸੀਮਿਤ ਨਹੀਂ ਸੀ, ਸਗੋਂ ਗੰਭੀਰ ਹਿੰਸਕ ਅਪਰਾਧਾਂ ਵਿੱਚ ਵੀ ਸ਼ਾਮਲ ਰਿਹਾ ਹੈ।

ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਦੇ ਸਾਥੀਆਂ, ਸਥਾਨਕ ਸੰਪਰਕਾਂ ਅਤੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਗਿਰੋਹ ਵੱਲੋਂ ਪਹਿਲਾਂ ਕੀਤੀਆਂ ਗਈਆਂ ਅਪਰਾਧਿਕ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article