Punjab ਤੋਂ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਕਾਰ ਡੂੰਘੀ ਖੱਡ 'ਚ ਡਿੱਗੀ, 2 ਦੀ ਮੌਤ , ਬੱਚੀ ਸਮੇਤ 3 ਜ਼ਖ਼ਮੀ

0
65


Punjab Tourists Car Accident : ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਪੰਜਾਬੀ ਸੈਲਾਨੀਆਂ ਦੀ ਇੱਕ ਕਾਰ ਕਰੀਬ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਭਿਆਨਕ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਸਾਲ ਦੀ ਬੱਚੀ ਸਮੇਤ 3 ਲੋਕ ਜ਼ਖ਼ਮੀ ਹੋ ਗਏ। ਇੱਕ ਜ਼ਖ਼ਮੀ ਨੂੰ ਕੁੱਲੂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਦੋ ਲੋਕਾਂ ਨੂੰ ਨੇਰਚੌਕ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ।

ਕਪੂਰਥਲਾ ਦੇ ਇਹ ਸੈਲਾਨੀ ਮਨਾਲੀ ਘੁੰਮਣ ਲਈ ਗਏ ਹੋਏ ਸਨ। ਅੱਜ (12 ਜੂਨ) ਦੁਪਹਿਰ ਬਾਅਦ ਸਾਰੇ ਸੈਲਾਨੀ ਕਾਰ ਵਿੱਚ ਮਣੀਕਰਨ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। 

ਲੋਕਾਂ ਨੇ ਕਾਰ ਵਿੱਚ ਫਸੇ ਸੈਲਾਨੀਆਂ ਨੂੰ ਬਾਹਰ ਕੱਢਿਆ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਸੜਕ ਤੱਕ ਪਹੁੰਚਾਇਆ। ਇੱਕ ਸੈਲਾਨੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਦੂਜੇ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਰਮਿੰਦਰ ਅਤੇ ਨਿਧੀ ਵਜੋਂ ਹੋਈ ਹੈ।

ਕੱਲ੍ਹ ਹੋਵੇਗਾ ਪੋਸਟਮਾਰਟਮ

ਸਥਾਨਕ ਨਿਵਾਸੀ ਅਤੇ ਸਮਾਜ ਸੇਵੀ ਸ਼ੇਰਾ ਨੇਗੀ ਨੇ ਦੱਸਿਆ ਕਿ ਉਨ੍ਹਾਂ ਨੇ ਕਾਰ ਨੂੰ ਖੱਡ ਵਿੱਚ ਡਿੱਗਦੇ ਦੇਖਿਆ ਸੀ। ਇਸ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜਾਂ ਵਿੱਚ ਜੁਟ ਗਏ। ਕੁਝ ਸਮੇਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਕੁੱਲੂ ਹਸਪਤਾਲ ਭੇਜ ਦਿੱਤੀਆਂ ਹਨ। ਕੱਲ੍ਹ (13 ਜੂਨ) ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਦੋ ਜ਼ਖ਼ਮੀ ਨੇਰਚੌਕ ਮੈਡੀਕਲ ਕਾਲਜ ਰੈਫਰ

ਐਸਪੀ ਕੁੱਲੂ ਮਦਨ ਲਾਲ ਨੇ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖ਼ਮੀ ਦੋ ਵਿਅਕਤੀਆਂ ਨੂੰ ਨੇਰਚੌਕ ਮੈਡੀਕਲ ਕਾਲਜ ਭੇਜਿਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲੇ ਤੱਕ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link